26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸਿਲਵਰ ਓਕਸ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 08-04-2026
ਗਿੱਦੜਬਾਹਾ, 7 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸਿਲਵਰ ਓਕਸ ਸਕੂਲ ਗਿੱਦੜਬਾਹਾ ਵਲੋਂ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਸਕੂਲ ਵਿਚ ਵਿਦਿਆਰਥੀਆਂ ਦੀ ਸ਼ਮੂਲੀਅਤ ਬੜੇ ਹੀ ਰੌਚਕ ਤੇ ਦਿਲ ਖਿੱਚਵੇਂ ਢੰਗ ਨਾਲ ਕੀਤੀ ਗਈ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਿਲਵਰ ਓਕਸ ਸਕੂਲ ਗਿੱਦੜਬਾਹਾ ਵਿਖੇ ਚੇਅਰਮੈਨ ਇੰਦਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ 6ਵੀਂ ਬਰਾਂਚ ਖੋਲ੍ਹੀ ਗਈ ਸੀ | ਸਕੂਲ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੀਆਂ ਜਮਾਤਾਂ ਸ਼ੁਰੂ ਕੀਤੀਆ ਗਈਆਂ ਹਨ | ਸਕੂਲ ਪ੍ਰਬੰਧਕਾਂ ਵਲੋਂ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਸਜਾਇਆ ਗਿਆ | ਬੱਚਿਆਂ ਦੇ ਸਵਾਗਤ ਲਈ ਵਿਸ਼ੇਸ਼ ਤੌਰ 'ਤੇ ਸਜਾਵਟ ਕੀਤੀ ਗਈ | ਇਸ ਮੌਕੇ ਪਿ੍ੰ. ਮਨਮਹਿਕ ਕੌਰ ਸਿੱਧੂ ਨੇ ਕਿਹਾ ਕਿ ਨੈਤਿਕ ਕਦਰਾਂ ਕੀਮਤਾਂ ਵਾਲੀ ਸਿੱਖਿਆ ਦੇ ਕੇ ਬੱਚਿਆਂ ਦੇ ਬੌਧਿਕ ਤੇ ਨਿੱਜੀ ਵਿਕਾਸ ਨੂੰ ਹੁਲਾਰਾ ਮਿਲੇਗਾ |
ਪਿਛਲੀ ਖ਼ਬਰ ਬੀ. ਐੱਸ. ਕੇ. ਬੀ. ਮਾਲਵਾ ਸਕੂਲ ਦੇ 57 ਕੈਡਿਟਾਂ ਨੇ ਐੱਨ.ਸੀ.ਸੀ. ਕੈਂਪ 'ਚ ਭਾਗ ਲਿਆ ਅਗਲੀ ਖ਼ਬਰ ਮਿਊਜ਼ਿਕ ਲਵਰਜ਼ ਗਰੁੱਪ ਵਲੋਂ ਗੀਤਾਂ ਭਰੀ ਸ਼ਾਮ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।