26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰੂ ਨਾਨਕ ਕਾਲਜੀਏਟ ਸਕੂਲ ਵਿਖੇ ਨਵੇਂ ਵਿਦਿਅਕ ਵਰ੍ਹੇ ਦੇ ਦਾਖ਼ਲੇ ਆਰੰਭ

ਅਜੀਤ ਡੈਸਕ 08-04-2026
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਸ਼ਨ 2026-27 ਦੇ ਦਾਖ਼ਲਿਆਂ ਦਾ ਆਰੰਭ ਹੋ ਚੁੱਕਾ ਹੈ | ਸੈਸ਼ਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਕਾਲਜੀਏਟ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਦੱਸਿਆ ਕਿ 11ਵੀਂ ਤੇ 12ਵੀਂ ਦੀਆਂ ਵੱਖ-ਵੱਖ ਸਟਰੀਮਾਂ ਜਿਵੇਂ ਆਰਟਸ, ਕਾਮਰਸ, ਮੈਡੀਕਲ, ਨਾਨ-ਮੈਡੀਕਲ ਦੇ ਦਾਖ਼ਲੇ ਆਰੰਭ ਹੋ ਚੁੱਕੇ ਹਨ | ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਵੱਖ-ਵੱਖ ਸਟਰੀਮਾਂ ਵਿਚ ਦਾਖ਼ਲੇ ਲਏ ਜਾ ਰਹੇ ਹਨ | ਜ਼ਿਕਰਯੋਗ ਹੈ ਕਿ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਕੋਰਸਾਂ ਦੀ ਪੜ੍ਹਾਈ ਤੋਂ ਇਲਾਵਾ ਹੋਰ ਪ੍ਰਤੀਯੋਗਤਾ ਪ੍ਰੀਖਿਆਵਾਂ ਜਿਵੇਂ ਐੱਨ.ਡੀ.ਏ., ਯੂ.ਪੀ.ਐੱਸ.ਸੀ. ਦੀ ਤਿਆਰੀ ਦਾ ਵੀ ਸੁਚਾਰੂ ਪ੍ਰਬੰਧ ਹੈ | ਦਾਖ਼ਲਾ ਲੈਣ ਆਏ ਹੋਏ ਵਿਦਿਆਰਥੀਆਂ ਨੂੰ ਜਿੱਥੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੇ ਜਾਣ ਤੋਂ ਇਲਾਵਾ ਕਿੱਤਾ ਮੁਖੀ ਯੋਜਨਾਵਾਂ ਦੀ ਜਾਣਕਾਰੀ ਵੀ ਸਮੇਂ-ਸਮੇਂ 'ਤੇ ਮੁੱਹਈਆ ਕਰਵਾਈ ਜਾਂਦੀ ਹੈ | ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿਚ ਕਾਮਯਾਬ ਕਰਨ ਲਈ ਰਸਮੀ ਸਿੱਖਿਆ ਦੇ ਨਾਲ ਨਾਲ ਨੈਤਿਕ, ਸਮਾਜਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ |
ਪਿਛਲੀ ਖ਼ਬਰ ਸਿਵਲ ਹਸਪਤਾਲ ਮਲੋਟ ਵਿਖੇ ਬੱਚਿਆਂ ਦੇ ਮਾਹਿਰ ਡਾਕਟਰ ਨਿਯੁਕਤ ਅਗਲੀ ਖ਼ਬਰ ਬੀ. ਐੱਸ. ਕੇ. ਬੀ. ਮਾਲਵਾ ਸਕੂਲ ਦੇ 57 ਕੈਡਿਟਾਂ ਨੇ ਐੱਨ.ਸੀ.ਸੀ. ਕੈਂਪ 'ਚ ਭਾਗ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।