26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ

ਅਜੀਤ ਡੈਸਕ 08-04-2026
ਤਲਵੰਡੀ ਸਾਬੋ, 6 ਅਪ੍ਰੈਲ (ਰਵਜੋਤ ਸਿੰਘ ਰਾਹੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ ਗਿਆ¢ ਜਿਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ¢ ਨਤੀਜਿਆਂ ਅਨੁਸਾਰ ਜਸ਼ਨਪ੍ਰੀਤ ਕੌਰ (ਬੀ.ਏ ਭਾਗ ਤੀਜਾ) ਨੇ ਪਹਿਲਾ ਸਥਾਨ, ਕਾਜਲਪ੍ਰੀਤ ਕÏਰ (ਬੀ.ਏ ਭਾਗ ਤੀਜਾ) ਨੇ ਦੂਜਾ ਸਥਾਨ ਅਤੇ ਸ਼ਰਨਜੀਤ ਕÏਰ (ਬੀ.ਸੀ.ਏ ਭਾਗ ਦੂਜਾ) ਨੇ ਤੀਜਾ ਸਥਾਨ ਹਾਸਲ ਕੀਤਾ¢ ਮੁਕਾਬਲੇ ਦÏਰਾਨ ਜੱਜ ਦੀ ਭੂਮਿਕਾ ਪਰਮਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਗੱਤਕਾ ਕੋਚ ਵਲੋਂ ਨਿਭਾਈ ਗਈ¢ ਪ੍ਰੋ.ਸ਼ਾਲਿਨੀ ਸਹਿਗਲ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥਣਾਂ ਨੂੰ 15 ਅਪ੍ਰੈਲ ਨੂੰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬਾਨ ਤੇ ਹੋਰ ਪੰਥਕ ਸ਼ਖ਼ਸੀਅਤਾਂ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ¢ ਕਾਲਜ ਪਿ੍ੰਸੀਪਲ ਨੇ ਸਫਲ ਆਯੋਜਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ¢ ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ.ਰਾਜਨਦੀਪ ਕੌਰ, ਇਤਿਹਾਸ ਵਿਭਾਗ ਦੇ ਮੁਖੀ ਪ੍ਰੋ.ਕੁਲਜੀਤ ਸਿੰਘ, ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਇੰਦਰਪ੍ਰੀਤ ਕੌਰ, ਧਰਮ ਅਧਿਐਨ ਵਿਭਾਗ ਤੋਂ ਪ੍ਰੋ. ਮਨਪ੍ਰੀਤ ਸਿੰਘ ਤੇ ਡਾ. ਅਰਸ਼ਵੀਰ ਸਿੰਘ ਮੌਜੂਦ ਸਨ¢

ਪਿਛਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾ ਬੀਬੀਵਾਲਾ ਦੀ ਸਰਬ ਸੰਮਤੀ ਨਾਲ ਹੋਈ ਚੋਣ ਅਗਲੀ ਖ਼ਬਰ ਖੇਤੀਬਾੜੀ ਮੰਤਰੀ ਵਲੋਂ 2 ਕਰੋੜ 40 ਲੱਖ ਨਾਲ ਤਿਆਰ ਹੋਏ ਲੰਬੀ ਰਜਬਾਹੇ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।