26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਦਸਤਾਰ ਮੁਕਾਬਲਾ ਕਰਵਾਇਆ

ਅਜੀਤ ਡੈਸਕ 08-04-2026
ਜੈਤੋ, 7 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ (ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ) ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਹੋਏ ਦਿਸ਼ਾਂ ਨਿਰਦੇਸ਼ਾਂ ਅਨੁਸਾਰ 'ਦਸਤਾਰ ਸਜਾਓ' ਮੁਹਿੰਮ ਤਹਿਤ ਵਿਦਿਆਰਥੀਆਂ ਦਾ ਦਸਤਾਰ ਮੁਕਾਬਲਾ ਪਿ੍ੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਸਕੂਲ ਵਿਚ ਕਰਵਾਇਆ ਗਿਆ | ਇਹ ਮੁਕਾਬਲਾ ਧਾਰਮਿਕ ਅਧਿਆਪਕ ਮਨਪ੍ਰੀਤ ਸਿੰਘ ਵਲੋਂ ਬੜੇ ਹੀ ਸੁਚੱਜੇ ਤਰੀਕੇ ਨਾਲ ਕਰਵਾਇਆ ਗਿਆ |
ਇਸ ਮੁਕਾਬਲੇ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਜੇਤੂ ਵਿਦਿਆਰਥੀ ਵਿਚ ਪਹਿਲਾ ਸਥਾਨ ਏਕਮਜੋਤ ਸਿੰਘ (ਕਲਾਸ 9ਵੀਂ), ਦੂਜਾ ਸਥਾਨ ਮਨਕੀਰਤ ਸਿੰਘ (ਕਲਾਸ 9ਵੀਂ) ਅਤੇ ਤੀਜਾ ਸਥਾਨ ਦਲਵੀਰ ਸਿੰਘ ਕਲਾਸ 9ਵੀਂ ਨੇ ਹਾਸਿਲ ਕੀਤਾ | ਤਿੰਨੇ ਪੁਜ਼ੀਸਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਸਨਮਾਨਿਤ ਕੀਤਾ ਜਾਵੇਗਾ | ਇਹ ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਦਿਲੋਂ ਵਧਾਈ ਦੇ ਹੱਕਦਾਰ ਹਨ | ਸਕੂਲ ਪਰਿਵਾਰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕਰਦਾ ਹੈ |
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।