26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੋਗਾ ਦੀ ਮਹਾਂਪੰਚਾਇਤ ਲਈ ਕਿਸਾਨ ਰਵਾਨਾ

ਅਜੀਤ ਡੈਸਕ 11-04-2026
ਕੋਟਕਪੂਰਾ, 10 ਅਪ੍ਰੈਲ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਕੋਟਕਪੂਰਾ ਦੇ ਪ੍ਰਧਾਨ ਕਰਨੈਲ ਸਿੰਘ ਕੈਲੀ ਠੇਕੇਦਾਰ ਨੇ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏ ਵਾਲਾ ਦੀ ਅਗਵਾਈ 'ਚ ਵਰਕਰਾਂ ਦਾ ਕਾਫ਼ਲਾ ਮੋਗਾ ਵਿਖੇ ਕੀਤੀ ਜਾਣ ਵਾਲੀ ਮਹਾਂਪੰਚਾਇਤ ਰੈਲੀ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ | ਕੈਲੀ ਠੇਕੇਦਾਰ ਨੇ ਪਿੰਡ ਕੋਟਸੁਖੀਆ ਵਿਖੇ ਪਿੰਡ ਪੱਧਰੀ ਇਕਾਈ ਦੇ ਵਰਕਰਾਂ ਨੂੰ ਰਵਾਨਾ ਸਮੇਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨੀ ਮਸਲਿਆਂ ਪ੍ਰਤੀ ਗੰਭੀਰ ਨਹੀਂ ਹਨ, ਜਿਸ ਕਾਰਨ ਕਿਸਾਨ ਲਗਾਤਾਰ ਭਾਰੀ ਕਰਜ਼ੇ ਦੇ ਬੋਝ ਹੇਠ ਦੱਬਦੇ ਜਾ ਰਹੇ ਹਨ | ਇਸ ਮੌਕੇ ਇਕਾਈ ਪ੍ਰਧਾਨ ਬਲਦੇਵ ਸਿੰਘ, ਜਗਦੇਵ ਸਿੰਘ ਸੂਬੇਦਾਰ, ਗੁਰਮੇਲ ਸਿੰਘ ਧਾਲੀਵਾਲ, ਬਾਬਾ ਨੀਲਾ, ਅੰਗਰੇਜ਼ ਸਿੰਘ, ਬੀਰਾ ਸਿੰਘ, ਮੇਲਾ ਸਿੰਘ, ਅਰਵਿੰਦਰ ਸਿੰਘ, ਹਰਦੀਪ ਸਿੰਘ ਅਤੇ ਨਛੱਤਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਨੇ ਸ਼ਮਸ਼ਾਨਘਾਟ ਵਿਖੇ ਪੱਥਰ ਦੇ ਬੈਂਚ ਰਖਵਾਏ ਅਗਲੀ ਖ਼ਬਰ ਕੰਵਲਪ੍ਰੀਤ ਕੌਰ ਬਰਾੜ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਦਾ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।