26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗ੍ਰਾਮ ਪੰਚਾਇਤ ਨੇ ਸ਼ਮਸ਼ਾਨਘਾਟ ਵਿਖੇ ਪੱਥਰ ਦੇ ਬੈਂਚ ਰਖਵਾਏ

ਅਜੀਤ ਡੈਸਕ 11-04-2026
ਸਾਦਿਕ, 10 ਅਪ੍ਰੈਲ (ਆਰ. ਐਸ. ਧੁੰਨਾ)-ਸਮੂਹ ਗ੍ਰਾਮ ਪੰਚਾਇਤ ਸਾਦਿਕ ਵਲੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਯੋਗ ਅਗਵਾਈ ਹੇਠ ਬਾਵਰੀਆ ਸਿੱਖਾਂ ਦੇ ਸ਼ਮਸ਼ਾਨਘਾਟ ਵਿਖੇ ਲੋਕਾਂ ਦੇ ਬੈਠਣ ਲਈ ਸਰਪੰਚ ਦੀਸ਼ਾ ਸਿੰਘ ਦੀ ਹਾਜ਼ਰੀ ਵਿਚ 42 ਪੱਥਰ ਦੇ ਬੈਂਚ ਰੱਖੇ ਗਏ | ਸਰਪੰਚ ਦੀਸ਼ਾ ਸਿੰਘ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ ਤੇ ਪਿੰਡ ਦੇ ਵਿਕਾਸ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣਗੇ | ਇਸ ਮੌਕੇ ਪੰਚ ਸੁਖਮੰਦਰ ਸਿੰਘ ਮੌੜ, ਪੰਚ ਓਮ ਪ੍ਰਕਾਸ਼ ਗੋਰਾ, ਪੰਚ ਸੁਖਵੰਤ ਸਿੰਘ, ਜਸਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਜਸਪਾਲ ਸਿੰਘ ਜੱਸੀ, ਜਗਸੀਰ ਸਿੰਘ ਸੀਰਾ, ਗੁਰਦੇਵ ਸਿੰਘ ਸਾਬਕਾ ਮੈਂਬਰ, ਕਿ੍ਸ਼ਨ ਕੁਮਾਰ, ਤਰਸੇਮ ਲਾਲ, ਲਵਪ੍ਰੀਤ ਸਿੰਘ ਵਿੱਕੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮੋਗਾ ਦੀ ਮਹਾਂਪੰਚਾਇਤ ਲਈ ਕਿਸਾਨ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।