26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਧਵਾਂ ਵਲੋਂ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਅਪਣਾਉਣ ਦਾ ਸੱਦਾ

ਅਜੀਤ ਡੈਸਕ 11-04-2026
ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਵਿਭਾਗ ਫ਼ਰੀਦਕੋਟ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੀਤਾ ਗਿਆ | ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕੌਰ ਤੇ ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ (ਹਾਈਫੋਲੋਜੀ), ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਦਾ ਮੂਲ ਆਧਾਰ ਕਿਸਾਨ ਹਨ ਤੇ ਉਨ੍ਹਾਂ ਦੀ ਤਰੱਕੀ ਲਈ ਆਧੁਨਿਕ ਤੇ ਵਿਗਿਆਨਕ ਖੇਤੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨ ਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਾਇਕ ਧੰਦਿਆਂ ਜਿਵੇਂ ਪਸ਼ੂ ਪਾਲਣ, ਬਾਗਬਾਨੀ ਤੇ ਹੋਰ ਉਪਰਾਲਿਆਂ ਵੱਲ ਵੀ ਧਿਆਨ ਦੇਣ ਤਾਂ ਜੋ ਖੇਤੀ ਨੂੰ ਲਾਭਕਾਰੀ ਬਣਾਇਆ ਜਾ ਸਕੇ | ਡਾ. ਗੁਰਲਾਲ ਸਿੰਘ ਵਲੋਂ ਪਸ਼ੂ ਪਾਲਣ, ਡਾ. ਗੁਰਦਰਸ਼ਨ ਸਿੰਘ ਵਲੋਂ ਬਾਗਬਾਨੀ ਫ਼ਸਲਾਂ, ਡਾ. ਗੁਰਪ੍ਰੀਤ ਸਿੰਘ ਵਲੋਂ ਮੰਡੀਕਰਨ, ਡਾ. ਪਵਿੱਤਰ ਸਿੰਘ ਵਲੋਂ ਮਿੱਟੀ ਤੇ ਪਾਣੀ ਦੀ ਪਰਖ, ਡਾ. ਪ੍ਰਦੀਪ ਗੋਇਲ ਵਲੋਂ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਤੇ ਡਾ. ਸਤਨਾਮ ਸਿੰਘ ਵਲੋਂ ਕੀੜੇ-ਮਕੌੜੇ ਤੇ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ | ਇੰਜੀਨੀਅਰ ਆਰ.ਕੇ. ਸਿੰਘ ਵਲੋਂ ਪਰਾਲੀ ਪ੍ਰਬੰਧਨ ਤੇ ਖੇਤੀ ਮਸ਼ੀਨਰੀ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ੍ਹਾਂ ਵਿਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ | ਕੈਂਪ ਵਿਚ ਲਗਭਗ ਇਕ ਹਜ਼ਾਰ ਦੇ ਕਰੀਬ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ ਤੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਖੇਤੀ ਸਾਹਿਤ ਵੀ ਵੰਡਿਆ ਗਿਆ |
ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀ ਯੋਗ ਅਗਵਾਈ ਤੇ ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਦੀ ਨਿਗਰਾਨੀ ਹੇਠ ਕੈਂਪ ਦਾ ਸੁਚੱਜਾ ਆਯੋਜਨ ਕੀਤਾ ਗਿਆ | ਮੰਚ ਸੰਚਾਲਨ ਡਾ. ਨਵਪ੍ਰੀਤ ਸਿੰਘ ਅਤੇ ਡਾ. ਭੂਪੇਸ਼ ਜੋਸ਼ੀ ਨੇ ਕੀਤਾ | ਇਸ ਮੌਕੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਚੇਅਰਮੈਨ ਅਮਨਦੀਪ ਸਿੰਘ ਬਾਬਾ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਡਾ. ਅਵੀਨਿੰਦਰਪਾਲ ਸਿੰਘ, ਡਾ. ਕੁਲਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਰਣਬੀਰ ਸਿੰਘ, ਡਾ. ਯਾਦਵਿੰਦਰ ਸਿੰਘ, ਰਮਨਦੀਪ ਸਿੰਘ ਮੁਮਾਰਾ, ਸੁਖਵੰਤ ਸਿੰਘ ਪੱਕਾ, ਗੈਰੀ ਵਾੜਿੰਗ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਧਵਾਂ ਵਲੋਂ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਅਪਣਾਉਣ ਦਾ ਸੱਦਾ ਅਗਲੀ ਖ਼ਬਰ ਇੰਦਰਜੀਤ ਸ਼ਰਮਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।