26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਅਰਮਾਨ ਸ਼ਰਮਾ ਨੇ ਐਨ. ਡੀ. ਏ. 'ਚ 291ਵਾਂ ਰੈਂਕ ਲਿਆ

ਅਜੀਤ ਡੈਸਕ 11-04-2026
ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫਰੀਦਕੋਟ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਅਰਮਾਨ ਸ਼ਰਮਾ ਨੇ ਐਨ.ਡੀ.ਏ. ਦੀ ਪ੍ਰੀਖਿਆ 'ਚ 291ਵਾਂ ਰੈਂਕ ਹਾਸਿਲ ਕਰਕੇ ਇਤਿਹਾਸ ਰਚ ਦਿੱਤਾ ਹੈ | ਅਰਮਾਨ ਦੀ ਇਸ ਸ਼ਾਨਦਾਰ ਕਾਮਯਾਬੀ ਨਾਲ ਨਾ ਸਿਰਫ਼ ਉਸ ਦਾ ਪਰਿਵਾਰ, ਸਗੋਂ ਸਕੂਲ ਤੇ ਪੂਰੇ ਸ਼ਹਿਰ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ | ਹੁਣ ਉਹ ਭਵਿੱਖ ਵਿਚ ਫਾਈਟਰ ਜ਼ੈੱਟ ਪਾਇਲਟ ਬਣ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਵੱਲ ਅੱਗੇ ਵੱਧ ਰਿਹਾ ਹੈ | ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਤੇ ਮੈਨੇਜਿੰਗ ਕਮੇਟੀ, ਕਾ. ਪਿ੍ੰਸੀਪਲ ਸੁਖਦੀਪ ਕੌਰ, ਕਾ. ਵਾਈਸ -ਪਿ੍ੰਸੀਪਲ ਹਰਸਿਮਰਨਜੀਤ ਕੌਰ, ਕੋਆਰਡੀਨੇਟਰਜ਼ ਤੇ ਸਮੂਹ ਸਟਾਫ਼ ਨੇ ਅਰਮਾਨ ਤੇ ਉਸ ਦੇ ਪਰਿਵਾਰ ਨੂੰ ਦਿਲੋਂ ਵਧਾਈਆਂ ਦਿੱਤੀਆਂ | ਅਰਮਾਨ ਸ਼ਰਮਾ ਦੀ ਇਹ ਉਪਲਬਧੀ ਸਾਰੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਸੰਧਵਾਂ ਵਲੋਂ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਅਪਣਾਉਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।