26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 11-04-2026
ਫ਼ਰੀਦਕੋਟ, 10 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਕੋਟਕਪੂਰਾ ਰੋਡ ਤੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਤੇਜ਼ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸ਼ਾਹੀ ਹਵੇਲੀ ਦੇ ਸਾਹਮਣੇ ਕੋਟਕਪੂਰਾ ਰੋਡ, ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਹਰਦੀਪ ਸਿੰਘ ਉਰਫ਼ ਜੇ.ਈ. ਪੁੱਤਰ ਇੰਦਰਜੀਤ ਸਿੰਘ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਲਿਫਾਫ਼ਾ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਵਿਸ਼ਵ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਅਰਮਾਨ ਸ਼ਰਮਾ ਨੇ ਐਨ. ਡੀ. ਏ. 'ਚ 291ਵਾਂ ਰੈਂਕ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।