26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਦਸਮੇਸ਼ ਪਬਲਿਕ ਸਕੂਲ ਬਰਗਾੜੀ ਦੇ ਨਵੇਂ ਸ਼ੈਸਨ ਦੀ ਸ਼ੁਰੂਆਤ

ਅਜੀਤ ਡੈਸਕ 11-04-2026
ਬਰਗਾੜੀ, 10 ਅਪ੍ਰੈਲ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਨਵੇਂ ਸ਼ੈਸਨ ਦੀ ਸ਼ੁਰੂਆਤ ਸਮੇਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਿਸ 'ਚ ਸਮੂਹ ਸਟਾਫ਼ ਤੇ ਬੱਚਿਆਂ ਨੇ ਖੁਦ ਪਾਠ ਕਰਕੇ ਸਕੂਲ ਦੇ ਨਵੇਂ ਸ਼ੈਸਨ ਦੇ ਚੰਗੇਰੇ ਭਵਿੱਖ ਦੀ ਅਰਦਾਸ ਕੀਤੀ | ਪਾਠ ਉਪਰੰਤ ਬੱਚਿਆਂ ਤੇ ਸਟਾਫ਼ ਵਲੋਂ ਸ਼ਬਦ ਗਾਇਨ ਵੀ ਕੀਤਾ ਗਿਆ | ਪਿ੍ੰਸੀਪਲ ਯਸ਼ੂ ਧਿੰਗੜਾ ਤੇ ਉਪ ਪਿ੍ੰਸੀਪਲ ਕਮਲਜੀਤ ਕੌਰ ਢਿੱਲੋਂ ਨੇ ਸਮੂਹ ਸਟਾਫ਼ ਤੇ ਬੱਚਿਆਂ ਨੂੰ ਨਵੇਂ ਸ਼ੈਸਨ ਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਦੇਸ਼ ਪੂਰੇ ਕਰਨ ਲਈ ਆਪਣੇ ਅਧਿਆਪਕਾਂ, ਮਾਪਿਆਂ ਦਾ ਕਹਿਣਾ ਮੰਨਣ 'ਤੇ ਚੰਗੀ ਪੜ੍ਹਾਈ ਕਰਨ ਦੇ ਨਾਲ ਮੋਬਾਈਲ ਫੋਨ ਦੀ ਦੁਰਵਰਤੋਂ ਤੋਂ ਵੀ ਬਚਣ | ਇਸ ਮੌਕੇ ਕੋਆਰਡੀਨੇਟਰ ਚੇਤਨਾ ਸ਼ਰਮਾ, ਅਨੀਤਾ ਰਾਣੀ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਵਲੋਂ ਡਾ. ਮਿੱਠੂ ਮੁਹੰਮਦ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਵਿਸ਼ਵ ਸਿਹਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।