26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਦਿਆਰਥਣ ਜਸਨੀਤ ਕੌਰ ਨੇ ਪੰਜਵੀਂ ਜਮਾਤ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਅਜੀਤ ਡੈਸਕ 11-04-2026
ਜੈਤੋ, 10 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਠੱਠੀ ਭਾਈ ਦੇ ਪਿ੍ੰਸੀਪਲ ਕਿਰਨਦੀਪ ਸਿੰਘ ਨੇ ਦੱਸਿਆ ਹੈ ਕਿ ਪੰਜਵੀਂ ਜਮਾਤ ਦੀ ਵਿਦਿਆਰਥਣ ਜਸਨੀਤ ਕੌਰ ਸਪੁੱਤਰੀ ਗੁਰਤੇਜ ਸਿੰਘ ਵਾਸੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਨੇ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ, ਅਧਿਆਪਕ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਇੰਚਾਰਜ ਅੰਮਿ੍ਤਪਾਲ ਕੌਰ ਤੇ ਪਿ੍ੰਸੀਪਲ ਕਿਰਨਦੀਪ ਸਿੰਘ ਨੇ ਕਿਹਾ ਕਿ ਵਿਦਿਆਰਥਣ ਜਸਨੀਤ ਕੌਰ, ਮਾਪਿਆਂ ਅਤੇ ਸਕੂਲ ਸਟਾਫ਼ ਦੀ ਮਿਹਨਤ ਸਦਕਾ ਜਸਨੀਤ ਕੌਰ ਨੇ ਵਧੀਆ ਅੰਕ ਪ੍ਰਾਪਤ ਕੀਤੇ | ਉਨ੍ਹਾਂ ਬੱਚੇ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਜਸਨੀਤ ਕੌਰ, ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਖ਼ਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਵਲੋਂ ਡਾ. ਮਿੱਠੂ ਮੁਹੰਮਦ ਨਾਲ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।