25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਜਸ਼ਨ-ਏ- ਵਿਸਾਖੀ ਪ੍ਰੋਗਰਾਮ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਅੱਜ

ਅਜੀਤ ਡੈਸਕ 11-04-2026
ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਸੰਸਥਾ ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਤੇ ਸੁਰ ਆਂਗਨ ਪੰਜਾਬ ਵਲੋ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਪ੍ਰੋਗਰਾਮ ਜਸ਼ਨ ਏ ਵਿਸਾਖੀ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਮਿਤੀ 11 ਅਪ੍ਰੈਲ ਸਵੇਰੇ 10 ਵਜੇ ਕਾਲਜ ਦੇ ਬਹੁਮੰਤਵੀ ਹਾਲ ਵਿਚ ਕਰਵਾਇਆ ਜਾ ਰਿਹਾ ਹੈ | ਪ੍ਰੋਗਰਾਮ ਸਬੰਧੀ ਨੈਸ਼ਨਲ ਯੂਥ ਕਲੱਬ ਫਰੀਦਕੋਟ ਦੇ ਪ੍ਰਧਾਨ ਪਿ੍ੰ. ਸੁਰੇਸ਼ ਅਰੋੜਾ ਤੇ ਕਾਲਜ ਦੇ ਪਿ੍ੰਸੀਪਲ ਡਾਕਟਰ ਰਾਜੇਸ਼ ਮੋਹਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਕਾਲਜ ਦੇ ਵਿਦਿਆਰਥੀ ਸੁਰ ਆਂਗਨ ਦੇ ਮੈਂਬਰ ਤੇ ਕਲੱਬ ਦੇ ਮਲਟੀਪਰਪਜ਼ ਟਰੇਨਿੰਗ ਸੈਂਟਰ ਦੀਆਂ ਲੜਕੀਆਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੀਆਂ | ਸਮਾਗਮ ਦੇ ਮੁੱਖ ਮਹਿਮਾਨ ਗੁਰਤੇਜ ਸਿੰਘ ਖੋਸਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਫ਼ਰੀਦਕੋਟ ਹੋਣਗੇ | ਪ੍ਰਧਾਨਗੀ ਸੀਨੀਅਰ ਐਡਵੋਕੇਟ ਰਾਜ ਕੁਮਾਰ ਗੁਪਤਾ ਕਰਨਗੇ | ਪ੍ਰੋਗਰਾਮ ਦਾ ਉਦਘਾਟਨ ਸਮਾਜ ਸੇਵੀ ਪਿਯੂਸ਼ ਬਾਂਸਲ ਕਰਨਗੇ | ਵਿਸ਼ੇਸ਼ ਮਹਿਮਾਨਾਂ ਵਿਚ ਐਡਵੋਕੇਟ ਨਾਇਬ ਸਿੰਘ ਸੰਘਾ, ਕਰਮਿੰਦਰ ਸਿੰਘ ਗਿੱਲ, ਵਿਜੇ ਛਾਬੜਾ ਐਮ.ਸੀ., ਵਿਸ਼ਾਲ ਬਾਂਸਲ ਅਤੇ ਗੁਰਮੀਤ ਸਿੰਘ ਜਟਾਨਾ ਹੋਣਗੇ | ਇਸ ਪ੍ਰੋਗਰਾਮ ਵਿਚ ਕਲੱਬ ਦੇ ਜਨਰਲ ਸਕਤੱਰ ਸੋਨੂੰ ਜੈਨ ਪ੍ਰੋਜੈਕਟ ਚੇਅਰਮੈਨ ਹੋਣਗੇ |
ਪਿਛਲੀ ਖ਼ਬਰ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਲੋਂ ਬਾਰਿਸ਼ ਤੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਇੰਦਰਜੀਤ ਸ਼ਰਮਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।