25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੈਰੋਇਨ ਸਣੇ 2 ਕਾਬੂ, ਮਾਮਲਾ ਦਰਜ

ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 4 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ 2 ਲੋਕਾਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੌਰਾਨ ਇਕ ਨਿੱਜੀ ਕਾਲੋਨੀ ਨੇੜੇ ਪਹੁੰਚੀ ਤਾਂ ਸੜਕ ਦੇ ਨਾਲ ਝਾੜੀਆਂ ਵਿਚ ਦੋ ਨੌਜਵਾਨ ਬੈਠੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਹੋਣ 'ਤੇ ਕਾਬੂ ਕੀਤਾ ਗਿਆ | ਜਿਨ੍ਹਾਂ ਦੀ ਪਹਿਚਾਣ ਅਵਿਨਾਸ਼ਦੀਪ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਤੇ ਅਕਾਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ ਸਦਰਵਾਲਾ ਵਜੋਂ ਹੋਈ, ਜਿਨ੍ਹਾਂ ਪਾਸੋਂ ਪੁਲਿਸ ਨੂੰ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਦੋਵਾਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਅਗਲੀ ਖ਼ਬਰ ਲਾਪ੍ਰਵਾਹੀ ਨਾਲ ਵਾਹਨ ਚਲਾ ਕੇ ਹਾਦਸਾ ਕਰਨ 'ਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।