25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਜਤਿੰਦਰਪਾਲ ਸਿੰਘ ਢਿੱਲੋਂ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 11-04-2026
ਗਿੱਦੜਬਾਹਾ, 10 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ ਬੀਤੇ ਲੰਬੇ ਸਮੇਂ ਤੋਂ ਖ਼ਾਲੀ ਪਏ ਤਹਿਸੀਲਦਾਰ ਦੇ ਅਹੁਦੇ 'ਤੇ ਪੰਜਾਬ ਸਰਕਾਰ ਵਲੋਂ ਜਤਿੰਦਰਪਾਲ ਸਿੰਘ ਢਿੱਲੋਂ ਨੂੰ ਬਤੌਰ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਜਤਿੰਦਰਪਾਲ ਸਿੰਘ ਢਿੱਲੋਂ ਫ਼ਿਰੋਚਜ਼ਪੁਰ ਵਿਖੇ ਤਾਇਨਾਤ ਸਨ, ਜਦੋਂਕਿ ਬੀਤੇ ਸਾਲ 30 ਸਤੰਬਰ ਨੂੰ ਤਹਿਸੀਲਦਾਰ ਰਾਕੇਸ਼ ਕੁਮਾਰ ਦੇ ਸੇਵਾ ਮੁਕਤ ਹੋਣ ਤੋਂ ਬਾਅਦ ਗਿੱਦੜਬਾਹਾ ਵਿਖੇ ਤਹਿਸੀਲਦਾਰ ਦਾ ਅਹੁਦਾ ਖ਼ਾਲੀ ਪਿਆ ਸੀ | ਵਰਣਨਯੋਗ ਹੈ ਕਿ ਗਿੱਦੜਬਾਹਾ ਵਿਖੇ ਇਸ ਦੌਰਾਨ ਨਾਇਬ ਤਹਿਸੀਲਦਾਰ ਹੀ ਤਾਇਨਾਤ ਰਹੇ ਹਨ | ਅੱਜ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਜਤਿੰਦਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਤਹਿਸੀਲ ਦਫ਼ਤਰ ਵਿਖੇ ਕੰਮ ਲਈ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦੇਣਗੇ | ਇਸ ਮੌਕੇ ਤਹਿਸੀਲ ਦਫ਼ਤਰ ਦੇ ਕਰਮਚਾਰੀਆਂ ਨੇ ਤਹਿਸੀਲਦਾਰ ਜਤਿੰਦਰਪਾਲ ਸਿੰਘ ਢਿੱਲੋਂ ਨੂੰ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ |
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।