25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡੀ.ਏ.ਵੀ. ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅਜੀਤ ਡੈਸਕ 11-04-2026
ਮਲੋਟ, 10 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ 'ਚ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਤੇ ਵਿੱਕੀ ਕਾਲੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ 'ਚ ਸੁਨੀਲ ਲਾਲਵਾਨੀ ਜੋ ਕਿ ਅੰਤਰਰਾਸ਼ਟਰੀ ਪੱਧਰ 'ਤੇ ਆਰਟ ਆਫ਼ ਲਿਵਿੰਗ ਦੇ ਯੋਗਾ ਟੀਚਰ ਤੇ ਸ਼ਹਿਰ ਦੇ ਆਰਟ ਆਫ਼ ਲਿਵਿੰਗ ਦੇ ਇੰਸਟਰਕਟਰ ਦੀਪਕ ਮੱਕੜ ਅਤੇ ਵਰਿੰਦਰ ਸਿੰਘ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਸਭ ਤੋਂ ਪਹਿਲਾਂ ਪਿ੍ੰਸੀਪਲ ਵਲੋਂ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ ਗਿਆ | ਇਸ ਤੋਂ ਬਾਅਦ ਸੁਨੀਲ ਲਾਲਵਾਨੀ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਯੋਗ ਦੇ ਜ਼ਰੀਏ ਅਸੀਂ ਆਪਣੇ ਸਰੀਰ ਨੂੰ ਕਿਵੇਂ ਤੰਦਰੁਸਤ ਰੱਖ ਸਕਦੇ ਹਾਂ ਤੇ ਯੋਗ ਰਾਹੀਂ ਕਿਵੇਂ ਸਰੀਰ, ਮਨ ਤੇ ਆਤਮਾ ਦੇ ਵਿਚਕਾਰ ਸੰਤੁਲਨ ਬਣਾਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਕਾਲਜ 'ਚ 12 ਅਪ੍ਰੈਲ ਤੱਕ ਯੋਗ ਸਾਧਨਾ ਕੈਂਪ ਵੀ ਲਗਾਏ ਜਾ ਰਹੇ ਹਨ | ਅੰਤ 'ਚ ਪਿ੍ੰਸੀਪਲ ਤੇ ਸਟਾਫ਼ ਵਲੋਂ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤੇ ਗਏ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਇੰਟਰ ਕਾਲਜ ਹੈਂਡਬਾਲ ਟੂਰਨਾਮੈਂਟ ਦੀ ਸ਼ੁਰੂਆਤ ਅਗਲੀ ਖ਼ਬਰ ਜਤਿੰਦਰਪਾਲ ਸਿੰਘ ਢਿੱਲੋਂ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।