25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ਿਵ ਮੰਦਰ ਵਿਖੇ ਸਾਲਾਨਾ ਦੀਵਾਨ ਤੇ ਭੰਡਾਰਾ ਕਰਵਾਇਆ

ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ਼ਿਵ ਮੰਦਰ ਵਿਖੇ ਪੀਰਾਂ ਦੀ ਯਾਦ ਵਿਚ ਤੀਜਾ ਸਾਲਾਨਾ ਦੀਵਾਨ ਤੇ ਭੰਡਾਰਾ ਕਰਵਾਇਆ ਗਿਆ |
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਪੀਰਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਸਮਾਗਮ ਦੌਰਾਨ ਹਨੀ ਫ਼ੱਤਣਵਾਲਾ ਨੇ ਹਾਜ਼ਰੀਨ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਅਜਿਹੇ ਧਾਰਮਿਕ ਸਮਾਗਮ ਕਰਵਾਉਣੇ ਚਾਹੀਦੇ ਹਨ | ਸਮਾਗਮ ਦੌਰਾਨ ਗਾਇਕ ਗੁਰਸੇਵਕ ਅਲੀ ਵਲੋਂ ਪੀਰਾਂ ਦਾ ਗੁਣਗਾਨ ਕੀਤਾ ਗਿਆ ਤੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ |
ਅੰਤ ਵਿਚ ਪ੍ਰਬੰਧਕਾਂ ਵਲੋਂ ਹਨੀ ਫ਼ੱਤਣਵਾਲਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲਾਜਪਤ ਰਾਏ, ਸੁਮੀਤ ਗਰਗ, ਸ਼ਮਿੰਦਰ ਸਿੰਘ ਸੰਧੂ, ਮੁਕੇਸ਼ ਕੁਮਾਰ ਬਰੀਵਾਲਾ, ਇਕਬਾਲ ਸਿੰਘ ਸੰਗੂਧੋਣ, ਅਰਸ਼ਦੀਪ, ਗੱਦੀਨਸ਼ੀਨ ਈਸ਼ੂ ਗਰਗ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਇੰਟਰ ਕਾਲਜ ਹੈਂਡਬਾਲ ਟੂਰਨਾਮੈਂਟ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।