25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਵਲੋਂ ਕਣਕ ਖ਼ਰੀਦਣ ਲਈ ਸਾਰੀਆਂ ਅਨਾਜ ਮੰਡੀਆਂ 'ਚ ਪ੍ਰਬੰਧ ਕਰ ਲਏ ਗਏ ਹਨ ਤੇ ਕਿਸੇ ਨੂੰ ਵੀ ਅਨਾਜ ਮੰਡੀਆਂ 'ਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫ਼ਸਲ ਅਨਾਜ ਮੰਡੀਆਂ 'ਚ ਸਾਫ਼-ਸੁਥਰੀ ਤੇ ਸੁੱਕੀ ਲੈ ਕੇ ਆਉਣ, ਤਾਂ ਜੋ ਅਨਾਜ ਮੰਡੀਆਂ 'ਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੱਜ ਦਾਣਾ ਮੰਡੀ ਵਿਚ 20 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਤੇ ਪੰਜਾਬ ਵੇਅਰ ਹਾਊਸ ਵਲੋਂ 5 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ ਸੰਧੂ, ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਇਕਬਾਲ ਸਿੰਘ ਵੜਿੰਗ ਪ੍ਰਧਾਨ ਕੱਚਾ ਆੜ੍ਹਤੀਆ ਐਸੋਸੀਏਸ਼ਨ, ਰਾਜੀਵ ਕੁਮਾਰ ਕਾਕਾ ਗਾਂਧੀ, ਬਲਦੇਵ ਸਿੰਘ ਡੰਡੇਵੱਡ, ਵਿਪਨ ਕੁਮਾਰ, ਪੱਪੂ ਯਾਦਵ, ਗੁਰਮੇਲ ਸਿੰਘ, ਸ਼ੇਖਰ ਬਾਂਸਲ, ਸੰਦੀਪ ਸ਼ਰਮਾ, ਦੀਪਕ ਗਿਰਧਰ, ਅਜਵਿੰਦਰ ਸਿੰਘ ਰਾਜੂ ਪੂਨੀਆ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਰਾਜ ਭੁਪਿੰਦਰ ਸਿੰਘ ਖੰਗੂੜਾ ਪਿੰਡ ਇਸਲਾਮ ਵਾਲਾ ਨਮਿਤ ਅੰਤਿਮ ਅਰਦਾਸ ਕੱਲ੍ਹ ਅਗਲੀ ਖ਼ਬਰ ਸ਼ਿਵ ਮੰਦਰ ਵਿਖੇ ਸਾਲਾਨਾ ਦੀਵਾਨ ਤੇ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।