25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਵਲੋਂ ਧਰਨਾ

ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਸਰਕਾਰ ਤੇ ਬੋਰਡ ਮੈਂਨਜਮੈਟ ਖ਼ਿਲਾਫ਼ ਆਪਣੀਆਂ ਮੰਗਾਂ ਮੰਨਵਾਉਣ ਲਈ ਮੰਡਲ ਦਫ਼ਤਰ ਸਾਹਮਣੇ ਲਾਮਿਸਾਲ ਧਰਨਾ ਜੋਗਿੰਦਰ ਸਿੰਘ ਮੱਲਣ ਮੰਡਲ ਪ੍ਰਧਾਨ ਦੀ ਅਗਵਾਈ ਵਿਚ ਦਿੱਤਾ ਗਿਆ | ਧਰਨੇ 'ਚ ਵੱਡੀ ਗਿਣਤੀ 'ਚ ਪੈਨਸ਼ਨਰ ਵੀਰ ਤੇ ਫੈਮਲੀ ਪੈਨਸ਼ਨਰ ਭੈਣਾਂ ਨੇ ਸ਼ਮੂਲੀਅਤ ਕੀਤੀ | ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਅਮਰਜੀਤ ਪਾਲ ਸਕੱਤਰ ਨੇ ਧਰਨੇ ਤੇ ਮੰਗਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਧਰਨਾ ਸ਼ੁਰੂ ਕਰਨ ਤੋਂ ਪਹਿਲਾਂ ਵਿਛੜੇ ਹੋਏ ਸਾਥੀਆਂ ਨੂੰ ਦੋ ਮਿੰਟ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਪਿਛਲੇ ਦਿਨੀਂ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੀ ਜਾਣਕਾਰੀ ਤੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਲਾਗੂ ਕਰਨ ਅਤੇ 18 ਅਪ੍ਰੈਲ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਪੈਨਸ਼ਨਰਾਂ ਦੀਆਂ ਮੰਗਾਂ ਨਹੀਂ ਮੰਨ ਰਹੀ, ਜਿਸ ਕਰਕੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਸਰਕਲ ਆਗੂ ਸ਼ਿਵਦੀਪ ਸਿੰਘ ਬਰਾੜ, ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਧੋਖਾ ਕੀਤਾ ਹੈ ਅਤੇ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਮੁੱਕਰ ਰਹੀ ਹੈ | ਤਨਖ਼ਾਹ ਕਮਿਸ਼ਨ ਦੀਆਂ ਕੀਤੀਆਂ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ, ਉਲਟਾ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਵਲੋਂ ਗ਼ਲਤ ਸ਼ਬਦਾਂ ਦੀ ਵਰਤੋਂ ਕੀਤੀ ਰਹੀ ਹੈ | ਇਸ ਕਰਕੇ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਆਪਣੀਆਂ ਮੰਗਾਂ ਮੰਨਵਾਉਣ ਲਈ 18 ਅਪ੍ਰੈਲ ਨੂੰ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅੱਗੇ ਲੁਧਿਆਣਾ ਵਿਖੇ ਸੂਬਾ ਪੱਧਰੀ ਲਾਮਿਸਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਹਰਦਰਸ਼ਨ ਸਿੰਘ ਨੈਬੀ ਨੇ ਇਨਕਲਾਬੀ ਗੀਤ ਗਾ ਕੇ ਸੰਘਰਸ਼ ਕਰਨ ਲਈ ਪ੍ਰੇਰਿਆ | ਇਸ ਮੌਕੇ ਬੂਟਾ ਸਿੰਘ ਹਰਾਜ, ਜਰਨੈਲ ਸਿੰਘ, ਭਜਨ ਸਿੰਘ, ਮੇਜਰ ਸਿੰਘ, ਵਿਜੈ ਸੋਈ, ਜੰਗੀਰ ਸਿੰਘ, ਬਲਜੀਤ ਸਿੰਘ ਅਤੇ ਰਾਮ ਸਰਨ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਲੋਂ ਉੱਤਰੀ ਭਾਰਤ ਦੀ ਸਭ ਤੋਂ ਵੱਡੀ 'ਭਾਈ ਦਵਿੰਦਰ ਸਿੰਘ ਸ਼ੂਟਿੰਗ ਰੇਂਜ' ਦਾ ਉਦਘਾ... ਅਗਲੀ ਖ਼ਬਰ ਸਮੱਸਿਆਵਾਂ ਸੰਬੰਧੀ ਪੈਨਸ਼ਨਰਾਂ ਵਲੋਂ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।