24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ 'ਚ ਬਾਜ਼ੀ ਮਾਰੀ <br/>

ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ 'ਤੇ ਸਥਿਤ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਦੇ ਖੇਤਰ ਵਿਚ ਮੱਲਾਂ ਮਾਰਦੇ ਹਨ, ਉੱਥੇ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ | ਬੀਤੇ ਦਿਨੀਂ ਗੁਰੂ ਨਾਨਕ ਪਬਲਿਕ ਸਕੂਲ ਲੁਧਿਆਣਾ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਅਰੂਹੀ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਸਕਸ਼ਮ ਨੇ 14 ਸਾਲ ਉਮਰ ਵਰਗ ਅਧੀਨ ਹਿੱਸਾ ਲਿਆ | ਵਿਦਿਆਰਥਣ ਅਰੂਹੀ ਨੇ ਕੁਆਰਡ ਰਾਊਾਡ ਵਿਚ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਕੇ ਚਾਂਦੀ ਤੇ ਕਾਂਸੀ ਦਾ ਮੈਡਲ ਹਾਸਲ ਕੀਤਾ | ਸੱਤਵੀਂ ਜਮਾਤ ਦੇ ਵਿਦਿਆਰਥੀ ਸਕਸ਼ਮ ਨੇ ਇਨਲਾਈਨ ਰਾਊਾਡ ਵਿਚ ਪਹਿਲਾ ਤੇ ਦੂਸਰਾ ਸਥਾਨ ਪ੍ਰਾਪਤ ਕਰ ਕੇ ਸੋਨ ਅਤੇ ਚਾਂਦੀ ਮੈਡਲ ਹਾਸਲ ਕੀਤਾ | ਸਕੂਲ ਪਹੁੰਚਣ 'ਤੇ ਦੋਨੋਂ ਵਿਦਿਆਰਥੀਆਂ ਨੂੰ ਪ੍ਰਾਰਥਨਾ ਸਭਾ ਵਿਚ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ, ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਨੇ ਸਨਮਾਨਿਤ ਕੀਤਾ ਅਤੇ ਅਗਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਬਾਘਾ ਪੁਰਾਣਾ 17 ਦੀ ਜਲੰਧਰ ਕਨਵੈਨਸ਼ਨ ਵਿਚ ਕਰੇਗੀ ਭਰਵੀਂ ਸ਼ਮੂਲੀਅਤ <br/> ਅਗਲੀ ਖ਼ਬਰ ਭਗਵਾਨ ਜਗਨਨਾਥ ਰਥ ਯਾਤਰਾ ਨੂੰ ਲੈ ਕੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।