24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਸਾਖੀ ਪੂਰੇ ਜਾਹੋ ਜਲਾਲ ਨਾਲ ਮਨਾਉਣ ਲਈ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਹੰੁਮ੍ਹ ਹੁਮਾ ਕੇ ਦਮਦਮਾ ਸਾਹਿਬ ਪੁੱਜਣ-ਬਾਬਾ ਬਲਬੀਰ ਸਿੰਘ ਅਕਾਲੀ <br/>

ਅਜੀਤ ਡੈਸਕ 11-04-2026
ਤਲਵੰਡੀ ਸਾਬੋ, 10 ਅਪ੍ਰੈਲ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਨੇ ਪੁਰਾਤਨ ਰਵਾਇਤ ਅਨੁਸਾਰ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਸਾਖੀ ਦਿਹਾੜਾ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਉਣ ਲਈ ਹੁੰਮਹੁਮਾ ਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜਣ ਲਈ ਅਪੀਲ ਕੀਤੀ ਹੈ | ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਮੂਹ ਨਿਹੰਗ ਸਿੰਘ ਦਲਾਂ ਤੇ ਸੰਗਤਾਂ ਦੇ ਸਹਿਯੋਗ ਨਾਲ 13, 14 ਤੇ 15 ਅਪ੍ਰੈਲ ਨੂੰ ਵਿਸਾਖੀ ਦਾ ਪਾਵਨ ਪਵਿੱਤਰ ਦਿਹਾੜਾ ਪੂਰੇ ਖ਼ਾਲਸਾਈ ਜਾਹੋ-ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਦਮਦਮਾ ਸਾਹਿਬ ਦੀ ਧਰਤੀ 'ਤੇ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਵਰੋਸਾਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਸਾਖੀ ਦਾ ਤਿਉਹਾਰ ਹਰ ਸਾਲ ਸਾਰੇ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ |ਤੇ ਇਸ ਵਾਰ ਵੀ ਅੱਗੇ ਨਾਲੋਂ ਵੀ ਵੱਧ ਚੜ ਕੇ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਬੇਰ ਸਾਹਿਬ, ਦੇਗਸਰ ਪਾ: ਦਸਵੀਂ ਦਮਦਮਾ ਸਾਹਿਬ ਵਿਖੇ 12 ਅਪ੍ਰੈਲ ਨੂੰ ਧੁਰ ਕੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਅਰੰਭ ਹੋਣਗੇ ਅਤੇ 14 ਅਪ੍ਰੈਲ ਨੂੰ ਭੋਗ ਪੈਣਗੇ | ਏਸੇ ਤਰ੍ਹਾਂ ਸ੍ਰੀ ਦਸਮ ਗ੍ਰੰਥ ਅਤੇ ਸ੍ਰੀ ਸਰਬਲੋਹ ਜੀ ਦੇ ਅਖੰਡ ਪਾਠ 13 ਅਪ੍ਰੈਲ ਨੂੰ ਅਰੰਭ ਹੋਣਗੇ ਅਤੇ 15 ਅਪ੍ਰੈਲ ਨੂੰ ਭੋਗ ਪਾਏ ਜਾਣਗੇ | ਇਸ ਦੇ ਨਾਲ ਹੀ ਸਿੱਖ ਜੰਗਜੂ ਕਲਾ ਦਾ ਪ੍ਰਤੀਕ ਵਿਸ਼ੇਸ਼ ਵਿਰਸਾ ਸੰਭਾਲ ਮਾਲਵਾ ਗਤਕਾ ਕੱਪ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਪਹਿਲੇ, ਦੂਜੇ ਨੰਬਰ 'ਤੇ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਤਕਸੀਮ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ 15 ਅਪ੍ਰੈਲ ਨੂੰ ਗੁਰੁ ਸਾਹਿਬਾਨ ਵਲੋਂ ਬਖਸ਼ਿਸ਼ ਇਤਿਹਾਸਕ ਨਿਸ਼ਾਨ ਨਗਾਰਿਆਂ ਦੀ ਛਤਰ ਛਾਇਆ ਹੇਠ ਹਰ ਸਾਲ ਦੀ ਤਰ੍ਹਾਂ ਸਮੂਹ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਛਾਉਣੀ ਬੁੱਢਾ ਦਲ ਗੁ: ਬੇਰ ਸਾਹਿਬ ਦੇਗਸਰ ਸਾਹਿਬ ਤੋਂ ਮਹੱਲਾ ਕੱਢਿਆ ਜਾਵੇਗਾ |

ਪਿਛਲੀ ਖ਼ਬਰ ਸਰਕਾਰੀ ਸਕੂਲਾਂ 'ਚ ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਕੀਤੀ ਮੰਗ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਬਾਘਾ ਪੁਰਾਣਾ 17 ਦੀ ਜਲੰਧਰ ਕਨਵੈਨਸ਼ਨ ਵਿਚ ਕਰੇਗੀ ਭਰਵੀਂ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।