11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਪੀਕਰ ਸੰਧਵਾਂ ਵਲੋਂ ਅੰਮਿ੍ਤਪਾਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 13-04-2026
ਕੋਟਕਪੂਰਾ, 12 ਅਪ੍ਰੈਲ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਹਰਨੇਕ ਸਿੰਘ ਦੇਵੀਵਾਲਾ ਦਾ ਨੌਜਵਾਨ ਪੁੱਤਰ ਅੰਮਿ੍ਤਪਾਲ ਸਿੰਘ (ਬੱਬੀ) (42) ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਿਆ | ਇਸ ਦੁਖਦਾਈ ਖ਼ਬਰ ਨਾਲ ਇਲਾਕੇ 'ਚ ਗਹਿਰਾ ਸੋਗ ਛਾ ਗਿਆ ਹੈ | ਅੰਮਿ੍ਤਪਾਲ ਸਿੰਘ ਦਾ ਅੰਤਿਮ ਸਸਕਾਰ ਪਿੰਡ ਦੇਵੀ ਵਾਲਾ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ, ਜਿੱਥੇ ਕਿ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਅਤੇ ਰਿਸ਼ਤੇਦਾਰਾਂ ਨੇ ਪਹੁੰਚ ਕੇ ਵਿਛੜੀ ਰੂਹ ਨੂੰ ਸੋਗਮਈ ਮਾਹੌਲ 'ਚ ਅੰਤਿਮ ਵਿਦਾਇਗੀ ਦਿੱਤੀ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ | ਇਸ ਮੌਕੇ ਨੰਬਰਦਾਰ ਲਾਲਜੀਤ ਸਿੰਘ ਢਿੱਲੋਂ, ਗੁਰਮੇਲ ਸਿੰਘ ਸਰਪੰਚ, ਪਰਮਜੀਤ ਸਿੰਘ ਮੈਂਬਰ, ਪ੍ਰਣਾਮ ਸਿੰਘ ਚਾਨਾ, ਸੁਰਜੀਤ ਸਿੰਘ ਜ਼ੈਲਦਾਰ, ਚਰਨਜੀਤ ਸਿੰਘ ਢਿੱਲੋਂ ਸਾਬਕਾ ਸਰਪੰਚ ਸਮੇਤ ਹੋਰ ਵੀ ਪਿੰਡ ਨਿਵਾਸੀ ਹਾਜ਼ਰ ਸਨ | ਸਭਨਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ |
ਪਿਛਲੀ ਖ਼ਬਰ ਜਦੋਂ ਬ੍ਰੈਟ ਲੀ ਨੇ ਆਸ਼ਾ ਭੋਂਸਲੇ ਨਾਲ ਮਿਲ ਕੇ ਗੀਤ ਬਣਾਇਆ ਅਗਲੀ ਖ਼ਬਰ ਇੰਦਰਜੀਤ ਸ਼ਰਮਾ ਜੈਤੋ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।