19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਲਾਇੰਸ ਇੰਟਰਨੈਸ਼ਨਲ ਸਕੂਲ ਨੇ ਸਨਮਾਨ ਸਮਾਗਮ ਕਰਵਾਇਆ

ਅਜੀਤ ਡੈਸਕ 17-04-2026
ਜੈਤੋ, 16 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਇਕ ਸਨਮਾਨ ਸਮਾਂਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਤੇ ਉਤਸ਼ਾਹਿਤ ਕਰਨਾ ਸੀ | ਸਮਾਗਮ ਦੌਰਾਨ ਹੋਣਹਾਰ ਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਵਿਚ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਸੀ | ਪਿ੍ੰਸੀਪਲ ਗੁਰਸੇਵਕ ਕੌਰ ਮਾਨ ਤੇ ਮੈਨੇਜਮੈਂਟ ਕਮੇਟੀ ਦੇ ਸਾਰੇ ਮੈਂਬਰਾਂ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਸਮਾਗਮ ਦਾ ਸਮਾਪਨ ਰਾਸ਼ਟਰੀ ਗੀਤ ਗਾਇਨ ਨਾਲ ਹੋਇਆ |
ਪਿਛਲੀ ਖ਼ਬਰ ਬਾਬਾ ਗੋਕਲ ਦਾਸ ਲੋਕ ਭਲਾਈ ਕਲੱਬ ਰੋੜੀਕਪੂਰਾ ਨੇ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਅੱਠਵੀਂ ਜਮਾਤ ਦੀ ਅਵੱਲ ਵਿਦਿਆਰਥਣ ਤਮੰਨਾ ਨਕਦ ਰਾਸ਼ੀ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।