01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੁਲਿਸ ਨੇ ਪਿੰਡ ਕੋਟਭਾਈ ਵਿਖੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 18-04-2026
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਕੋਟਭਾਈ ਵਿਖੇ ਹੋਏ ਅੰਨ੍ਹੇ ਕਤਲ ਦੀ ਪੁਲਿਸ ਨੇ ਗੁੱਥੀ ਸੁਲਝਾ ਲਈ ਹੈ ਅਤੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੂੰ ਮੁੱਦਈ ਨੇ ਦਿੱਤੇ ਬਿਆਨ ਵਿਚ ਦੱਸਿਆ ਸੀ ਕਿ ਸਰਬਜੀਤ ਮਹੰਤ ਘਰ ਦਾ ਗੇਟ ਨਹੀਂ ਖੋਲ੍ਹ ਰਿਹਾ ਹੈ | ਘਰ ਦੇ ਬਾਹਰਲੇ ਗੇਟ ਦਾ ਅੰਦਰੋਂ ਕੁੰਡਾ ਤੋੜ ਕੇ ਕਮਰੇ ਨੂੰ ਲੱਗੇ ਗੇਟਾਂ ਦੇ ਤਾਲੇ ਤੋੜ ਕੇ ਵੇਖਿਆ ਤਾਂ ਕਮਰੇ ਅੰਦਰ ਇਕ ਸਰਬਜੀਤ ਮਹੰਤ ਉਮਰ ਕਰੀਬ 37/38 ਸਾਲ ਦੀ ਲਾਸ਼ ਪਈ ਸੀ | ਲਾਸ਼ 'ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਦੇ ਨਿਸ਼ਾਨ ਸਨ | ਉਸ ਦਾ ਕਿਸੇ ਨਾਮਾਲੂਮ ਵਿਅਕਤੀ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਕਤਲ ਕਰ ਦਿੱਤਾ ਹੈ | ਪੁਲਿਸ ਵਲੋਂ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਕੋਟਭਾਈ ਵਿਖੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਤਕਨੀਕੀ ਤੇ ਪੁਲਿਸ ਵਲੋਂ ਆਪਣੇ ਸੋਰਸਾਂ ਰਾਹੀਂ ਪਤਾ ਲਾਇਆ ਕਿ ਇਹ ਸਰਬਜੀਤ ਮਹੰਤ ਦਾ ਕਤਲ ਗੁਰਮੀਤ ਸਿੰਘ ਪਿੰਡ ਕੋਟਭਾਈ ਨੇ ਕੀਤਾ ਹੈ | ਜਿਸ 'ਤੇ ਮੁਕੱਦਮੇ ਵਿਚ ਗੁਰਮੀਤ ਸਿੰਘ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ, ਜਿਸ 'ਤੇ ਕਾਰਵਾਈ ਕਰਦੇ ਹੋਏ ਵੱਖ-ਵੱਖ ਟੀਮਾਂ ਗਠਿਤ ਕਰਕੇ ਗੁਰਮੀਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ | ਸ. ਢਿੱਲੋਂ ਨੇ ਦੱਸਿਆ ਕਿ ਗੁਰਮੀਤ ਸਿੰਘ ਵਲੋਂ ਸਰਬਜੀਤ ਮਹੰਤ ਦੀਆਂ ਚੋਰੀ ਕੀਤੀਆਂ ਕੰਨਾਂ ਦੀਆਂ ਵਾਲੀਆਂ, ਨੱਕ ਦੀ ਵਾਲੀ, ਮੋਬਾਇਲ ਫ਼ੋਨ ਤੇ ਵਰਤਿਆ ਗਿਆ ਹਥਿਆਰ ਬਰਾਮਦ ਕਰਵਾਉਣਾ ਬਾਕੀ ਹੈ | ਉਨ੍ਹਾਂ ਦੱਸਿਆ ਕਿ ਗੁਰਮੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਇਕ ਮੁਕੱਦਮਾ ਚੋਰੀ ਦਾ ਦਰਜ ਹੈ | ਇਸ ਮੌਕੇ ਅਰੁਣ ਮੁੰਡਨ ਡੀ.ਐੱਸ.ਪੀ. ਗਿੱਦੜਬਾਹਾ, ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ, ਦੀਪਿਕਾ ਰਾਣੀ ਮੁਖੀ ਥਾਣਾ ਕੋਟਭਾਈ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਮਲੋਟ ਦਾਣਾ ਮੰਡੀ ਪਹੁੰਚ ਕੇ ਕਣਕ ਦੇ ਖ਼ਰੀਦ ਪ੍ਰਬੰਧਾਂ 'ਤੇ ਜਤਾਈ ਚਿੰਤਾ ਅਗਲੀ ਖ਼ਬਰ ਗਿੱਦੜਬਾਹਾ 'ਚ ਲੰਮੇ ਸਮੇਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।