01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮਲੋਟ ਦੇ ਨੇੜਲੇ ਪਿੰਡਾਂ ਵਿਚ ਅੱਗ ਦਾ ਕਹਿਰ-ਸ਼ਾਰਟ ਸਰਕਟ ਨਾਲ ਸੈਂਕੜੇ ਏਕੜ ਕਣਕ ਸੜੀ

ਅਜੀਤ ਡੈਸਕ 18-04-2026
ਮਲੋਟ, 17 ਅਪ੍ਰੈਲ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਨੇੜਲੇ ਕਈ ਪਿੰਡਾਂ ਵਿਚ ਅੱਜ ਭਿਆਨਕ ਅੱਗ ਲੱਗਣ ਕਾਰਨ ਵੱਡੇ ਪੱਧਰ 'ਤੇ ਖੜੀ ਕਣਕ ਸੜ ਕੇ ਸੁਆਹ ਹੋ ਗਈ | ਜਾਣਕਾਰੀ ਮੁਤਾਬਿਕ ਕਬਰਵਾਲਾ, ਪੱਕੀ ਟਿੱਬੀ, ਗੁਰੂਸਰ ਜੋਧਾ ਤੇ ਮਲੂਕਪੁਰਾ ਪਿੰਡਾਂ ਦੇ ਖੇਤਾਂ ਵਿਚ ਲੱਗੀ ਅੱਗ ਨੇ ਕੁਝ ਹੀ ਸਮੇਂ ਵਿਚ ਭਿਆਨਕ ਰੂਪ ਧਾਰ ਲਿਆ | ਜਾਣਕਾਰੀ ਅਨੁਸਾਰ ਅੱਗ ਦਾ ਕਾਰਨ ਬਿਜਲੀ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਤੇਜ਼ ਹਵਾ ਅਤੇ ਗਰਮੀ ਕਾਰਨ ਅੱਗ ਨੇ ਫ਼ੈਲਦਿਆਂ ਨੇੜਲੇ ਖੇਤਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਲਗਪਗ 400 ਕਿੱਲੇ ਤੋਂ ਵੱਧ ਰਕਬੇ 'ਤੇ ਖੜ੍ਹੀ ਕਣਕ ਨਸ਼ਟ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ | ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਜਦੋਂ ਤੱਕ ਫਾਇਰ ਬਿ੍ਗੇਡ ਦੀਆਂ ਗੱਡੀਆਂ ਪਹੁੰਚੀਆਂ, ਉਦੋਂ ਤੱਕ ਕਰੀਬ 150 ਕਿੱਲੇ ਕਣਕ ਸੜ ਚੁੱਕੀ ਸੀ | ਇਸ ਦੌਰਾਨ ਕਿਸਾਨਾਂ ਨੇ ਆਪਣੀ ਏਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਟਰੈਕਟਰਾਂ, ਪਾਣੀ ਦੇ ਟੈਂਕਰਾਂ ਅਤੇ ਹੋਰ ਸਾਧਨਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਲਈ ਜ਼ੋਰਦਾਰ ਯਤਨ ਕੀਤੇ | ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ਨੂੰ ਹੋਰ ਫ਼ੈਲਣ ਤੋਂ ਰੋਕ ਲਿਆ ਗਿਆ | ਕਬਰਵਾਲਾ ਦੇ ਸਾਬਕਾ ਸਰਪੰਚ ਸਰਵਣ ਸਿੰਘ ਨੇ ਦੱਸਿਆ ਕਿ ਅੱਗ ਨੇ ਕੁਝ ਮਿੰਟਾਂ ਵਿਚ ਹੀ ਭਿਆਨਕ ਰੂਪ ਧਾਰ ਲਿਆ ਸੀ | ਜੇਕਰ ਕਿਸਾਨ ਇਕੱਠੇ ਹੋ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਨਾ ਕਰਦੇ, ਤਾਂ ਨੁਕਸਾਨ ਹੋਰ ਵੀ ਵੱਧ ਸਕਦਾ ਸੀ | ਇਸ ਭਿਆਨਕ ਅੱਗ ਕਾਰਨ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ | ਪ੍ਰਭਾਵਿਤ ਕਿਸਾਨਾਂ ਨੇ ਸਰਕਾਰ ਕੋਲੋਂ ਤੁਰੰਤ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਇਹ ਘਟਨਾ ਇਲਾਕੇ ਦੇ ਕਿਸਾਨਾਂ ਲਈ ਵੱਡਾ ਝਟਕਾ ਸਾਬਤ ਹੋਈ ਹੈ ਅਤੇ ਪੂਰੇ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ |
ਪਿਛਲੀ ਖ਼ਬਰ ਅਦਾਲਤ ਵਲੋਂ ਚੈੱਕ ਬਾਊਾਸ ਮਾਮਲੇ 'ਚ ਕਿਰਾਏਦਾਰ ਨੂੰ ਡੇਢ ਸਾਲ ਕੈਦ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਮਲੋਟ ਦਾਣਾ ਮੰਡੀ ਪਹੁੰਚ ਕੇ ਕਣਕ ਦੇ ਖ਼ਰੀਦ ਪ੍ਰਬੰਧਾਂ 'ਤੇ ਜਤਾਈ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।