29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਰਿੰਦਰਪਾਲ ਸਿੰਘ ਰੋਮੀ ਮੱਕੜ ਨੂੰ ਸਦਮਾ-ਮਾਤਾ ਦਾ ਦਿਹਾਂਤ

ਅਜੀਤ ਡੈਸਕ 18-04-2026
ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪੀ.ਟੀ.ਸੀ. ਨਿਊਜ਼ ਦੇ ਐਡੀਟਰ ਨਰਿੰਦਰਪਾਲ ਸਿੰਘ ਰੋਮੀ ਮੱਕੜ ਅਤੇ ਨੌਜਵਾਨ ਆਗੂ ਬਲਜਿੰਦਰ ਸਿੰਘ ਹਨੀ ਮੱਕੜ ਦੇ ਮਾਤਾ ਇੰਦਰਜੀਤ ਕੌਰ (ਧਰਮਪਤਨੀ ਸਵ. ਸੁਰਜੀਤ ਸਿੰਘ ਮੱਕੜ) ਮਲੋਟ ਵਾਸੀ ਦਾ ਦਿਹਾਂਤ ਹੋ ਗਿਆ | ਮੱਕੜ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਭਾਜਪਾ ਆਗੂ ਹਰੀਸ਼ ਗਰੋਵਰ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ | ਇੰਦਰਜੀਤ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 20 ਅਪ੍ਰੈਲ ਨੂੰ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਲੈਕ. ਕੰਵਲਜੀਤ ਕੌਰ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।