29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 18-04-2026
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਂਝੇ ਫ਼ਰੰਟ ਦੁਆਰਾ ਪੰਜਾਬ ਸਰਕਾਰ ਦੀ ਮੁਲਾਜ਼ਮ ਮੰਗਾਂ ਸੰਬੰਧੀ ਟਾਲ-ਮਟੋਲ ਵਾਲੀ ਨੀਤੀ ਵਿਰੁੱਧ ਵਿਚਾਰ-ਵਟਾਂਦਰਾ ਕਰਨ ਅਤੇ ਅਗਲੇ ਲੰਮੇ ਸੰਘਰਸ਼ ਲਈ ਲਾਮਬੰਦੀ ਕਰਨ ਲਈ ਵਿਸ਼ੇਸ਼ ਮੀਟਿੰਗ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਕਨਵੀਨਰ ਗਗਨਦੀਪ ਸਿੰਘ ਬਠਿੰਡਾ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਜ਼ਿਲ੍ਹਾ ਕਨਵੀਨਰਾਂ ਮਨੋਹਰ ਲਾਲ ਸ਼ਰਮਾ, ਅੰਗਰੇਜ਼ ਸਿੰਘ, ਸੁਖਵਿੰਦਰ ਸਿੰਘ ਦੋਦਾ, ਜੋਗਿੰਦਰ ਸਿੰਘ ਮੱਲਣ, ਪ੍ਰਗਟ ਸਿੰਘ ਜੰਬਰ, ਕਰਮਜੀਤ ਸ਼ਰਮਾ, ਪਵਨ ਕੁਮਾਰ, ਬੂਟਾ ਸਿੰਘ, ਲਖਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਦਮਨਕਾਰੀ ਅਤੇ ਟਾਲ-ਮਟੋਲ ਦੀ ਨੀਤੀ 'ਤੇ ਗਹਿਰੀ ਚਿੰਤਾ ਪ੍ਰਗਟ ਕੀਤੀ | ਆਗੂਆਂ ਨੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ 17 ਮਈ ਨੂੰ ਦੇਸ਼ ਭਗਤ ਯਾਦਗਾਰੀ ਹਾਲ ਵਿਚ ਕੀਤੀ ਜਾ ਰਹੀ ਕਨਵੈਨਸ਼ਨ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਗੱਲ ਕਹੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਸੰਬੰਧੀ ਕੋਈ ਢੁਕਵਾਂ ਹੱਲ ਨਾ ਕੀਤਾ ਗਿਆ, ਤਾਂ ਆਉਣ ਵਾਲੇ ਸਮੇਂ ਵਿਚ ਕਨਵੈਨਸ਼ਨ ਦੌਰਾਨ ਲੰਮੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ, ਜਿਸ ਦੇ ਨਤੀਜੇ ਪੰਜਾਬ ਸਰਕਾਰ ਨੂੰ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣੇ ਪੈਣਗੇ | ਮੁਲਾਜ਼ਮ ਆਗੂਆਂ ਨੇ ਸਰਕਾਰ ਦੁਆਰਾ ਹਾਈਕੋਰਟ ਦੇ ਕੀਤੇ ਗਏ ਫ਼ੈਸਲਿਆਂ ਤੋਂ ਵੀ ਟਾਲ-ਮਟੋਲ ਕਰਨ ਦੀ ਨੀਤੀ ਦੀ ਸਖ਼ਤ ਨਿਖੇਧੀ ਕੀਤੀ | ਇਸ ਸਮੇਂ ਅਧਿਆਪਕ ਆਗੂ ਮਨਜੀਤ ਸਿੰਘ ਥਾਂਦੇਵਾਲਾ, ਪਰਮਜੀਤ ਸਿੰਘ ਮੁਕਤਸਰ, ਕਲਬੀਰ ਜੋਸ਼ੀ, ਜੰਗਲਾਤ ਵਰਕਰ ਮਿੰਦਾ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ |
ਪਿਛਲੀ ਖ਼ਬਰ 10ਵੀਂ 'ਚੋਂ 98 ਫ਼ੀਸਦੀ ਅੰਕ ਹਾਸਿਲ ਕਰਨ ਵਾਲੀ ਅਬੀਜੋਤ ਕੌਰ ਬਣਨਾ ਚਾਹੁੰਦੀ ਹੈ ਸਰਕਾਰੀ ਅਧਿਕਾਰੀ ਅਗਲੀ ਖ਼ਬਰ ਲੈਕ. ਕੰਵਲਜੀਤ ਕੌਰ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।