29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

10ਵੀਂ ਕਲਾਸ ਦੇ ਨਤੀਜੇ 'ਚ ਟਾਪਰ ਰਹੇ ਵਿਦਿਆਰਥੀਆਂ ਲਈ ਸਨਮਾਨ ਸਮਾਗਮ ਕਰਵਾਇਆ

ਅਜੀਤ ਡੈਸਕ 18-04-2026
ਮਲੋਟ, 17 ਅਪ੍ਰੈਲ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਕਲਾਸ ਦਸਵੀਂ ਦੇ ਸੀ.ਬੀ.ਐੱਸ.ਈ. ਬੋਰਡ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਟਾਪਰ ਵਿਦਿਆਰਥੀਆਂ ਵਿਚ ਗੁਰਕੀਮਤ ਕੌਰ ਪੁੱਤਰੀ ਜਤਿੰਦਰ ਸਿੰਘ, ਰਿਪਨਦੀਪ ਕੌਰ ਪੁੱਤਰੀ ਚੰਚਲ ਸਿੰਘ, ਗੌਰਜਾ ਪੁੱਤਰੀ ਵਿਕਾਸ ਸਿਡਾਨਾ, ਵੰਸ਼ਿਕਾ ਪੁੱਤਰੀ ਅਮਿਤ ਕੁਮਾਰ, ਦੀਕਸ਼ਾ ਪੁੱਤਰੀ ਰਾਮਚੰਦਰ ਅਤੇ ਅਮਾਨਤ ਕੌਰ ਪੁੱਤਰੀ ਕੁਲਵੰਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵੀ ਮੰਚ 'ਤੇ ਸੱਦ ਕੇ ਸਨਮਾਨ ਦਿੱਤਾ ਗਿਆ | ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੀਆਂ ਉਪਲਬਧੀਆਂ ਦੀ ਪ੍ਰਸੰਸਾ ਕਰਦਿਆਂ ਮਿਹਨਤੀ ਅਧਿਆਪਕਾਂ ਤੇ ਸਹਿਯੋਗੀ ਮਾਪਿਆਂ ਨੂੰ ਵਧਾਈ ਦਿੱਤੀ |
ਉਨ੍ਹਾਂ ਕਿਹਾ ਕਿ ਇਹ ਸਕੂਲ ਲਈ ਮਾਣ ਦੀ ਗੱਲ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਮਾਪਿਆਂ ਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਸਮਾਗਮ ਦੌਰਾਨ ਮਾਪਿਆਂ ਨੇ ਵੀ ਖ਼ੁਸ਼ੀ ਪ੍ਰਗਟ ਕਰਦਿਆਂ ਸਕੂਲ ਦੀ ਅਨੁਸ਼ਾਸਨ, ਉਚ ਸਿੱਖਿਆ ਮਿਆਰ ਅਤੇ ਵਿਦਿਆਰਥੀਆਂ ਵਿਚ ਮਿਹਨਤ ਦੀ ਭਾਵਨਾ ਪੈਦਾ ਕਰਨ ਲਈ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਪ੍ਰਸੰਸਾ ਕੀਤੀ |
ਪਿਛਲੀ ਖ਼ਬਰ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 10ਵੀਂ 'ਚੋਂ 98 ਫ਼ੀਸਦੀ ਅੰਕ ਹਾਸਿਲ ਕਰਨ ਵਾਲੀ ਅਬੀਜੋਤ ਕੌਰ ਬਣਨਾ ਚਾਹੁੰਦੀ ਹੈ ਸਰਕਾਰੀ ਅਧਿਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।