29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਮਰਵੀਰ ਖੁਰਾਣਾ ਦੀ ਨੈਸ਼ਨਲ ਕ੍ਰਿਕਟ ਖੇਡਾਂ ਲਈ ਚੋਣ ਹੋਈ

ਅਜੀਤ ਡੈਸਕ 18-04-2026
ਗਿੱਦੜਬਾਹਾ, 17 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ, ਪਰਮਜੀਤ ਸਿੰਘ ਥੇੜ੍ਹੀ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਹੋਣਹਾਰ ਵਿਦਿਆਰਥੀ ਸਮਰਵੀਰ ਖੁਰਾਣਾ ਦੀ ਕਿ੍ਕਟ ਲਈ ਨੈਸ਼ਨਲ ਖੇਡਾਂ ਵਿਚ ਚੋਣ ਹੋ ਗਈ ਹੈ | ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿਚ ਬੱਚਿਆਂ ਨੂੰ ਉਚ ਪੱਧਰੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹੋਰ ਨਿਖਾਰਨ ਲਈ ਹਰ ਤਰ੍ਹਾਂ ਦੀਆਂ ਖੇਡਾਂ ਵੀ ਕਰਵਾਈਆਂ ਜਾਂਦੀਆਂ ਹਨ | ਸਕੂਲ ਵਿਚ ਡੀ.ਏ.ਵੀ. ਕਿ੍ਕਟ ਅਕੈਡਮੀ ਚੱਲ ਰਹੀ ਹੈ ਅਤੇ ਇਸ ਵਿਚ ਕੋਚ ਗਗਨਦੀਪ ਸਿੰਘ ਵਲੋਂ ਵਿਦਿਆਰਥੀਆਂ ਨੂੰ ਉਚ ਪੱਧਰ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਸਕੂਲ ਦੀ ਇਸ ਅਕੈਡਮੀ ਵਲੋਂ ਅਨੇਕਾਂ ਹੀ ਸ਼ਾਨਾਮੱਤੀ ਇਤਿਹਾਸਕ ਰਚੇ ਗਏ ਹਨ | ਉਨ੍ਹਾਂ ਦੱਸਿਆ ਕਿ ਸਮਨਦੀਪ ਖੁਰਾਣਾ ਨੇ ਕਿ੍ਕਟ ਦੇ ਨੈਸ਼ਨਲ ਅੰਡਰ-17 ਸਾਲ ਉਮਰ ਵਰਗ ਵਿਚ ਆਪਣਾ ਸਥਾਨ ਬਣਾ ਲਿਆ ਹੈ |
ਅੰਡਰ-17 ਸਾਲ ਦੀਆਂ ਨੈਸ਼ਨਲ ਪੱਧਰ ਦੀਆਂ ਖੇਡਾਂ ਤੇਲੰਗਾਨਾ ਵਿਚ 26 ਅਪ੍ਰੈਲ ਤੋਂ 1 ਮਾਰਚ ਤੱਕ ਸਪੋਰਟਸ ਅਥਾਰਟੀ ਆਫ਼ ਇੰਡੀਆ ਵਲੋਂ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਸਮੂਹ ਸਟਾਫ਼ ਵਲੋਂ ਸਮਰਵੀਰ ਖੁਰਾਣਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਚਾਨਕ ਅੱਗ ਲੱਗਣ ਨਾਲ ਕਰੀਬ 5 ਕਿੱਲੇ ਕਣਕ ਸੜ ਕੇ ਸੁਆਹ ਅਗਲੀ ਖ਼ਬਰ ਹੋਲੀ ਚਾਈਲਡ ਸਕੂਲ 'ਚ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਦੇ ਸੁੰਦਰ ਲਿਖਾਈ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।