29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ੍ਰੀ ਮੁਕਤਸਰ ਸਾਹਿਬ ਵਿਖੇ ਅਚਾਨਕ ਅੱਗ ਲੱਗਣ ਨਾਲ ਕਰੀਬ 5 ਕਿੱਲੇ ਕਣਕ ਸੜ ਕੇ ਸੁਆਹ

ਅਜੀਤ ਡੈਸਕ 18-04-2026
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅਚਾਨਕ ਅੱਗ ਲੱਗਣ ਕਾਰਨ ਕਣਕ ਦੀ ਪੱਕੀ ਫ਼ਸਲ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ | ਇਹ ਅੱਗ ਦੀ ਘਟਨਾ ਸ੍ਰੀ ਮੁਕਤਸਰ ਸਾਹਿਬ ਵਿਚ ਪੈਂਦੇ ਰਕਬੇ ਬਰਕੰਦੀ ਰੋਡ ਨੇੜੇ ਵਾਪਰੀ | ਪਿੰਡ ਗੋਨਿਆਣਾ ਦੇ ਸਾਬਕਾ ਸਰਪੰਚ ਜਸਵਿੰਦਰਪਾਲ ਸਿੰਘ ਮੋਹਣਾ ਨੇ ਦੱਸਿਆ ਕਿ ਪਿੰਡ ਗੋਨਿਆਣਾ ਦੇ ਦੋ ਕਿਸਾਨ ਭਰਾਵਾਂ ਸੁਖਪਾਲ ਸਿੰਘ ਤੇ ਸਤਪਾਲ ਸਿੰਘ ਪੁੱਤਰਾਨ ਬਾਜ ਸਿੰਘ ਵਲੋਂ ਰੋਮੀ ਚਹਿਲ ਦੀ ਜ਼ਮੀਨ ਠੇਕੇ 'ਤੇ ਲਈ ਸੀ, ਜਿਸ ਵਿਚ ਕਣਕ ਦੀ ਬਿਜਾਈ ਕੀਤੀ ਸੀ ਅਤੇ ਕਣਕ ਇਸ ਸਮੇਂ ਪੱਕ ਕੇ ਤਿਆਰ ਖੜ੍ਹੀ ਸੀ | ਅੱਜ ਸਵੇਰੇ ਅਚਾਨਕ ਅੱਗ ਲੱਗਣ ਕਾਰਨ ਕਰੀਬ ਪੰਜ ਏਕੜ ਰਕਬਾ ਸੜ ਕੇ ਸੁਆਹ ਹੋ ਗਿਆ | ਆਸਪਾਸ ਪਿੰਡਾਂ ਦੇ ਲੋਕਾਂ ਨੇ ਟਰੈਕਟਰ ਨਾਲ ਜ਼ਮੀਨ ਵਾਹ ਕੇ ਅਤੇ ਹੋਰ ਵਸੀਲਿਆਂ ਰਾਹੀਂ ਅੱਗ 'ਤੇ ਕਾਬੂ ਪਾਇਆ ਅਤੇ ਉਸ ਸਮੇਂ ਤੱਕ ਫਾਇਰ ਬਿ੍ਗੇਡ ਦੀਆਂ ਗੱਡੀਆਂ ਵੀ ਪਹੁੰਚੀਆਂ | ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅੱਗ ਕਰਕੇ ਹੋਏ ਨੁਕਸਾਨ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ |
ਪਿਛਲੀ ਖ਼ਬਰ ਸ਼ਰਨਜੀਤ ਸੰਧੂ ਬਲਾਕ ਕਾਂਗਰਸ ਕਮੇਟੀ (ਦਿਹਾਤੀ) ਸ੍ਰੀ ਮੁਕਤਸਰ ਸਾਹਿਬ ਦੇ ਮੁੜ ਬਣੇ ਪ੍ਰਧਾਨ ਅਗਲੀ ਖ਼ਬਰ ਸਮਰਵੀਰ ਖੁਰਾਣਾ ਦੀ ਨੈਸ਼ਨਲ ਕ੍ਰਿਕਟ ਖੇਡਾਂ ਲਈ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।