28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 18-04-2026
ਜੈਤੋ, 17 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀ ਅਭਿਜੋਤ ਸਿੰਘ ਧਾਲੀਵਾਲ ਨੇ 91.6 ਫ਼ੀਸਦੀ, ਹਰਸਿਤਾ ਨੇ 93 ਫ਼ੀਸਦੀ, ਈਸ਼ਾ ਗਰਗ ਨੇ 95.2 ਫ਼ੀਸਦੀ, ਜੈਸਮੀਨ ਕੌਰ ਨੇ 93.8 ਫ਼ੀਸਦੀ, ਜਸਲੀਨ ਨੇ 90.2 ਫ਼ੀਸਦੀ, ਮਨਜੋਤ ਸਿੰਘ ਨੇ 93.8 ਫ਼ੀਸਦੀ, ਮਨਿਕਾ ਨੇ 91.4 ਫ਼ੀਸਦੀ, ਗੁਰਮੀਨ ਕੌਰ ਨੇ 90 ਫ਼ੀਸਦੀ, ਭਾਵਨਾ ਨੇ 96.2 ਫ਼ੀਸਦੀ, ਮਾਨਵ ਗਰਗ ਨੇ 90 ਫ਼ੀਸਦੀ, ਨਾਜ਼ ਬਾਂਸਲ ਨੇ 94.2 ਫ਼ੀਸਦੀ, ਪਰਵ ਸਚਦੇਵਾ ਨੇ 93.4 ਫ਼ੀਸਦੀ, ਪਰਾਂਜਲ ਨੇ 95.8 ਫ਼ੀਸਦੀ, ਰਾਘਵ ਨਾਂਸਲ ਨੇ 90.2 ਫ਼ੀਸਦੀ, ਰਿਮਜਿਮ ਨੇ 91.6 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਗੁਰਪ੍ਰੀਤ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਇਸ ਕਾਮਯਾਬੀ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਮਿਹਨਤ ਲਗਨ ਸਦਕਾ ਹੀ ਵਿਦਿਆਰਥੀਆਂ ਨੇ ਇਸ ਮੁਕਾਮ ਨੂੰ ਹਾਸਿਲ ਕੀਤਾ ਹੈ | ਸਕੂਲ ਮੈਨੇਜਮੈਂਟ ਕਮੇਟੀ ਨੇ ਪ੍ਰਧਾਨ ਗੁਰਵਿੰਦਰ ਸਿੰਘ ਬਰਾੜ ਨੇ ਸਮੁੱਚੇ ਸ਼ਿਵਾਲਿਕ ਪਰਿਵਾਰ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਇਸ ਸ਼ਾਨਦਾਰ ਨਤੀਜੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਵਿਚ ਪਹੁੰਚੇ ਮਾਪਿਆਂ ਅਤੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ ਸਾਲਾਨਾ ਸਨਮਾਨ ਸਮਾਗਮ ਕਰਵਾਇਆ ਅਗਲੀ ਖ਼ਬਰ 5.96 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।