28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦਾ ਦਸਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਅਜੀਤ ਡੈਸਕ 18-04-2026
ਕੋਟਕਪੂਰਾ, 17 ਅਪੈ੍ਰਲ (ਮੋਹਰ ਸਿੰਘ ਗਿੱਲ)-ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਨੇ ਸੀ.ਬੀ.ਐਸ.ਈ ਬੋਰਡ ਦੀ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਾਲ ਸਕੂਲ ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਾਪਤੀਆਂ ਹਾਸਿਲ ਕੀਤੀਆਂ | ਸਕੂਲ ਦੀ ਪਹਿਲੀ ਪੁਜ਼ੀਸ਼ਨ ਮਨਨ ਮਿੱਤਲ ਨੇ 99.40 ਫ਼ੀਸਦੀ ਅੰਕਾਂ ਨਾਲ ਹਾਸਿਲ ਕੀਤੀ | ਦੂਜਾ ਸਥਾਨ ਅਨਮੋਲ ਸਿੰਘ, ਸਤੁਤੀ, ਕਨਿਸਾ ਗੋਇਲ ਅਤੇ ਲਵਵੀਰ ਕੌਰ ਸਿੱਧੂ 99 ਫ਼ੀਸਦੀ ਅੰਕ ਪ੍ਰਾਪਤ ਕੀਤੇ, ਜਦਕਿ ਤੀਜੇ ਸਥਾਨ 'ਤੇ ਗੁਰਲਵਲੀਨ ਕੌਰ ਬਰਾੜ ਅਤੇ ਗੁਨੀਤ ਗਰਗ ਦੋਹਾਂ ਵਿਦਿਆਰਥੀਆਂ ਨੇ 98.60 ਫ਼ੀਸਦੀ ਅੰਕ ਹਾਸਿਲ ਕੀਤੇ | ਇਸ ਤੋਂ ਇਲਾਵਾ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 97 ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵੀ ਕਾਬਿਲ-ਏ-ਤਾਰੀਫ਼ ਰਹੀ | ਵਿਸ਼ਿਆਂ ਅਨੁਸਾਰ ਵੀ ਕੁਝ ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਹਾਸਿਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪੰਜਾਬੀ ਵਿਚ 24, ਗਣਿਤ ਵਿਚ 9, ਸਮਾਜਿਕ ਵਿਗਿਆਨ ਵਿਚ 8, ਵਿਗਿਆਨ ਵਿਚ 2, ਇਨਫੋਰਮੇਸ਼ਨ ਟੈਕਨਾਲੋਜੀ ਵਿਚ 2 ਅਤੇ ਅੰਗਰੇਜੀ ਵਿਚ 1 ਵਿਦਿਆਰਥੀ ਨੇ 100/100 ਅੰਕ ਲਏ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ, ਸਕੂਲ ਮੁਖੀ ਡਾ. ਸੁਰਿੰਦਰ ਸਿੰਘ ਟੁਰਨਾ ਨੇ ਸਮੂਹ ਕੋਆਰਡੀਨੇਟਰ, ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਸਖ਼ਤ ਮਿਹਨਤ, ਲਗਨ ਅਤੇ ੳੁੱਚ ਗੁਣਵੱਤਾ ਵਾਲੀ ਸਿੱਖਿਆ ਦਾ ਨਤੀਜਾ ਹੈ | ਇਹ ਨਤੀਜਾ ਨਾ ਸਿਰਫ਼ ਸਕੂਲ ਲਈ ਗੌਰਵ ਦੀ ਗੱਲ ਹੈ, ਸਗੋਂ ਕੋਟਕਪੂਰਾ ਸ਼ਹਿਰ ਲਈ ਵੀ ਮਾਣ ਵਾਲੀ ਪ੍ਰਾਪਤੀ ਹੈ |
ਪਿਛਲੀ ਖ਼ਬਰ ਕਲੱਬ ਵਲੋਂ ਸਰਕਾਰੀ ਡਿਸਪੈਂਸਰੀ ਨੂੰ ਦਵਾਈਆਂ ਦੇ ਰੂਪ 'ਚ ਸਹਾਇਤਾ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।