26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਅਜੀਤ ਡੈਸਕ 18-04-2026
ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ: ਨੰਬਰ 295.) ਪੰਜਾਬ ਬਲਾਕ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਰੈਸਟ ਹਾਊਸ ਵਿਖੇ ਬਲਾਕ ਪ੍ਰਧਾਨ ਡਾ. ਅੰਮਿ੍ਤਪਾਲ ਸਿੰਘ ਟਹਿਣਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਡਾ. ਰਸ਼ਪਾਲ ਸਿੰਘ ਸੰਧੂ, ਡਾ.ਪ੍ਰੇਮ ਢੁੱਡੀ ਜ਼ਿਲ੍ਹਾ ਖ਼ਜ਼ਾਨਚੀ, ਡਾ. ਵਿਜੇ ਕੁਮਾਰ ਕੰਮੇਆਣਾ, ਡਾ. ਗੁਰਤੇਜ ਸਿੰਘ ਦਾਨਾ ਰੋਮਾਣਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੀ ਸ਼ੁਰੂਆਤ ਡਾ. ਕੁਲਵੰਤ ਸਿੰਘ ਚਹਿਲ ਨੇ ਆਏ ਸਾਥੀਆਂ ਨੂੰ ਜੀ ਆਇਆਂ ਆਖਿਆ ਅਤੇ ਪਿਛਲੇ ਦਿਨੀਂ ਡਾ. ਮਿੱਠੂ ਮੁਹੰਮਦ ਮੀਡੀਆ ਇੰਚਾਰਜ ਪੰਜਾਬ ਦੀ ਨੂੰਹ ਨਾਜੀਆ ਪ੍ਰਵੀਨ ਦੀ ਅਚਾਨਕ ਮੌਤ 'ਤੇ ਦੋ ਮਿੰਟ ਦਾ ਮੋਨ ਧਾਰਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਬਲਾਕ ਪ੍ਰਧਾਨ ਡਾ. ਅੰਮਿ੍ਤਪਾਲ ਸਿੰਘ ਟਹਿਣਾ ਨੇ ਸਾਰੇ ਸਾਥੀਆਂ ਨੂੰ ਸਾਫ-ਸੁਥਰੀ ਅਤੇ ਇਮਾਨਦਾਰੀ ਨਾਲ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਮੈਂਬਰ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬਲਾਕ ਪ੍ਰਧਾਨ ਜਾਂ ਐਗਜ਼ੈਕਟਿਵ ਟੀਮ ਨਾਲ ਸੰਪਰਕ ਕਰ ਸਕਦਾ ਹੈ | ਅੰਤ ਵਿਚ ਨਵੇਂ ਬਲਾਕ ਮੈਂਬਰਾਂ ਨੂੰ ਆਈ ਕਾਰਡ ਅਤੇ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਰਸ਼ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਿਹਤ ਵਿਭਾਗ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਅਤੇ ਕਿਸੇ ਵੀ ਮੈਂਬਰ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ |
ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਰਜਿਸਟਰੇਸ਼ਨ ਦੇਣ ਸਬੰਧੀ ਮਸਲਾ ਕਾਫ਼ੀ ਸਮੇਂ ਤੋਂ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾ ਰਿਹਾ ਹੈ ਅਤੇ ਉਮੀਦ ਹੈ ਕਿ ਜਲਦ ਹੀ ਇਸ 'ਤੇ ਅਹਿਮ ਫ਼ੈਸਲਾ ਲਿਆ ਜਾਵੇਗਾ | ਇਸ ਮੌਕੇ ਡਾ. ਗੁਰਤੇਜ ਸਿੰਘ ਦਾਨਾ ਰੋਮਾਣਾ, ਡਾ. ਵਿਜੇ ਕੁਮਾਰ, ਡਾ. ਨਰੇਸ਼ ਕੁਮਾਰ ਭਾਣਾ, ਡਾ. ਜਗਦੀਸ਼ ਦੁਆ, ਡਾ. ਸੇਵਕ ਸਿੰਘ ਬਰਾੜ, ਡਾ. ਗੁਰਮੀਤ ਸਿੰਘ ਢੁੱਡੀ, ਡਾ. ਖੁਸ਼ਵੰਤ ਸਿੰਘ ਸੁੱਖਣਵਾਲਾ, ਮੰਦਰ ਸਿੰਘ ਪੱਕਾ, ਡਾ. ਸੰਦੀਪ ਸੁੱਖਣਾਵਾਲਾ, ਡਾ. ਜਰਨੈਲ ਸਿੰਘ ਚੰਦਬਾਜਾ, ਡਾ. ਧਰਮ ਪਰਵਾਨਾ ਕਿਲਾ ਨੌ, ਡਾ. ਬਲਦੇਵ ਸਿੰਘ, ਡਾ. ਕਸ਼ਮੀਰ ਸਿੰਘ ਅਤੇ ਡਾ. ਯਸ਼ਪਾਲ ਗੁਲਾਟੀ ਹਾਜ਼ਰ ਸਨ |
ਪਿਛਲੀ ਖ਼ਬਰ ਟਕਸਾਲੀ ਅਕਾਲੀ ਆਗੂ ਬਲਵੰਤ ਸਿੰਘ ਗਿੱਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਕਲੱਬ ਵਲੋਂ ਸਰਕਾਰੀ ਡਿਸਪੈਂਸਰੀ ਨੂੰ ਦਵਾਈਆਂ ਦੇ ਰੂਪ 'ਚ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।