26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 18-04-2026
ਫ਼ਰੀਦਕੋਟ, 17 ਅਪ੍ਰੈਲ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਤੋਂ ਨਸ਼ੀਲੇ ਪਾਊਡਰ ਸਮੇਤ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸੂਆ ਜੇਲ੍ਹ ਰੋਡ ਤੋਂ ਪਿੰਡ ਅਰਾਈਆਂਵਾਲਾ ਪਹੁੰਚੇ ਤਾਂ ਫ਼ਰੀਦਕੋਟ ਤਰਫੋਂ ਆ ਰਹੇ ਜਸਪਾਲ ਸਿੰਘ ਉਰਫ਼ ਪੋਮਾ ਪੁੱਤਰ ਪ੍ਰਵੇਸ਼ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ 'ਅਜੀਤ' ਦੇ ਕੰਪਿਊਟਰ ਆਪ੍ਰੇਟਰ ਰਾਜਵਿੰਦਰ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ ਅਗਲੀ ਖ਼ਬਰ ਸਰਪੰਚ ਭੁਪਿੰਦਰ ਸਿੰਘ ਚਾਹਲ ਨੇ ਪੰਚਾਇਤ ਮੈਂਬਰਾਂ ਸਮੇਤ ਐੱਸ.ਐੱਚ.ਓ. ਗੁਰਇਕਬਾਲ ਸਿੰਘ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।