26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

'ਅਜੀਤ' ਦੇ ਕੰਪਿਊਟਰ ਆਪ੍ਰੇਟਰ ਰਾਜਵਿੰਦਰ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ

ਅਜੀਤ ਡੈਸਕ 18-04-2026
ਸਾਦਿਕ, 17 ਅਪ੍ਰੈਲ (ਆਰ.ਐਸ. ਧੁੰਨਾ)-ਰੋਜ਼ਾਨਾ 'ਅਜੀਤ' ਉਪ ਦਫ਼ਤਰ ਫ਼ਰੀਦਕੋਟ ਦੇ ਕੰਪਿਊਟਰ ਆਪ੍ਰੇਟਰ ਰਾਜਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਰੇਸ਼ਮ ਸਿੰਘ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਅੰਤਿਮ ਯਾਤਰਾ ਸਮੇਂ ਮਿ੍ਤਕ ਦੇਹ 'ਤੇ ਰੋਜ਼ਾਨਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ 'ਅਜੀਤ' ਉਪ ਦਫ਼ਤਰ ਫ਼ਰੀਦਕੋਟ ਦੇ ਇੰਚਾਰਜ ਜਸਵੰਤ ਸਿੰਘ ਪੁਰਬਾ ਵਲੋਂ ਦੋਸ਼ਾਲਾ ਪਾਇਆ ਗਿਆ ਅਤੇ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਰੇਸ਼ਮ ਸਿੰਘ ਦੀ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਨੇ ਵਿਖਾਈ | ਇਸ ਮੌਕੇ ਪੱਤਰਕਾਰ ਹਰਮੰਦਰ ਮਿੰਦਾ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨਗਰ ਸੁਧਾਰ ਟਰੱਸਟ ਫ਼ਰੀਦਕੋਟ, ਚੇਅਰਮੈਨ ਰਮਨਦੀਪ ਸਿੰਘ ਮੁਮਾਰਾ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਸੁਖਰਾਜ ਸਿੰਘ ਰਾਜਾ ਪ੍ਰਧਾਨ ਟਰੱਕ ਯੂਨੀਅਨ, ਸਰਪੰਚ ਹਮੀਰ ਸਿੰਘ ਸੰਗਰਾਹੂਰ, ਸਬਕਾ ਸਰਪੰਚ ਸੁਖਦੇਵ ਸਿੰਘ ਬਰਾੜ, ਸਾਬਕਾ ਸਰਪੰਚ ਇੰਦਰਜੀਤ ਸਿੰਘ ਬਿੱਟੂ, ਉੱਤਮ ਸਿੰਘ ਡੋਡ, ਬਲਰਾਜ ਸਿੰਘ ਬਰਾੜ, ਗੁਰਜੰਟ ਸਿੰਘ ਬਰਾੜ, ਰੂਪ ਸਿੰਘ ਪ੍ਰਦੇਸੀ, ਜਥੇਦਾਰ ਗੁਰਦੇਵ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਪੇਂਡੂ ਖੇਤਰ 'ਚ ਚੌਦਾਂ ਘੰਟਿਆਂ ਦੇ ਬਿਜਲੀ ਕੱਟ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।