26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਦਸਵੀਂ ਜਮਾਤ ਦੀ ਪ੍ਰੀਖਿਆ 'ਚ ਦਸਮੇਸ਼ ਪਬਲਿਕ ਸਕੂਲ ਦੀਆਂ ਵੱਡੀਆਂ ਪ੍ਰਾਪਤੀਆਂ

ਅਜੀਤ ਡੈਸਕ 18-04-2026
ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਥਾਨਕ ਦਸ਼ਮੇਸ਼ ਪਬਲਿਕ ਸਕੂਲ ਦੀਆਂ ਤਿੰਨ ਬਰਾਂਚਾਂ ਜਿਸ ਵਿਚ ਕੋਟਕਪੂਰਾ, ਬਰਗਾੜੀ ਅਤੇ ਫ਼ਰੀਦਕੋਟ ਦੇ ਬੱਚਿਆਂ ਨੇ ਸੀਬੀਐਸਈ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਮਾਅਰਕਾ ਮਾਰਿਆ ਹੈ | ਇਸ ਸਕੂਲ ਦੇ 882 ਬੱਚੇ ਪ੍ਰੀਖਿਆ ਵਿਚ ਬੈਠੇ ਸਨ ਤੇ ਸਾਰੇ ਬੱਚੇ ਹੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਸਕੂਲ ਦੇ ਚਾਰ ਬੱਚਿਆਂ ਨੇ 99.8 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਚੌਥਾ ਸਥਾਨ ਹਾਸਿਲ ਕੀਤਾ | 292 ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਹਾਸਿਲ ਕੀਤੇ | ਇਨ੍ਹਾਂ ਸਕੂਲਾਂ ਦੇ 149 ਬੱਚੇ ਅਜਿਹੇ ਹਨ ਜਿਨ੍ਹਾਂ ਨੇ ਵੱਖ ਵੱਖ ਵਿਸ਼ਿਆਂ 'ਚੋਂ 100 ਪ੍ਰਤੀਸ਼ਤ ਅੰਕ ਹਾਸਿਲ ਕੀਤੇ ਹਨ | ਸੰਸਥਾ ਦੇ ਸਕੱਤਰ ਜਸਵੀਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਸੰਸਥਾ ਲਈ ਇਹ ਖੁਸ਼ੀ ਭਰਿਆ ਦਿਨ ਹੈ ਅਤੇ ਪੜਾਈ ਦੇ ਖੇਤਰ 'ਚ ਮੱਲਾ ਮਾਰਨ ਵਾਲਿਆਂ ਬੱਚਿਆਂ ਨੂੰ ਹੀ ਨਹੀਂ ਬਲਕਿ ਜਿਨ੍ਹਾਂ ਅਧਿਆਪਕਾਂ ਦੀ ਮਿਹਨਤ ਸਦਕਾ ਉਨ੍ਹਾਂ ਦੇ ਬੱਚੇ ਇਹ ਮਾਅਰਕਾ ਮਾਰ ਰਹੇ ਹਨ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਾਰੇ ਸੈਕਸ਼ਨਾਂ 'ਚੋਂ ਪਹਿਲੇ ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ 31000, ਦੂਜੇ ਨੰਬਰ 'ਤੇ ਆਉਣ ਵਾਲਿਆਂ ਨੂੰ 21000 ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ 11000 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ | ਜਿਸ ਨਾਲ ਕੁੱਲ 2 ਲੱਖ 95 ਹਜ਼ਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ | ਜਿਹੜੇ ਅਧਿਆਪਕਾਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਬਜੈਕਟ 'ਚੋਂ 100 ਪ੍ਰਤੀਸ਼ਤ ਨੰਬਰ ਹਾਸਿਲ ਕੀਤੇ ਉਨ੍ਹਾਂ ਅਧਿਆਪਕਾਂ ਨੂੰ ਵੀ ਪ੍ਰਤੀ ਬੱਚਾ ਇਕ ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜੋ ਇਕ ਲੱਖ 95000 ਰੁਪਏ ਦੀ ਰਾਸ਼ੀ ਅਧਿਆਪਕਾਂ ਨੂੰ ਇਨਾਮ ਵਜੋਂ ਦਿੱਤੀ ਗਈ |
ਪਿਛਲੀ ਖ਼ਬਰ ਐਨ.ਆਰ.ਆਈਜ਼ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਚਰਚਾ ਕੀਤੀ ਗਈ: ਪੰਜਗਰਾਈਾ ਅਗਲੀ ਖ਼ਬਰ ਪੇਂਡੂ ਖੇਤਰ 'ਚ ਚੌਦਾਂ ਘੰਟਿਆਂ ਦੇ ਬਿਜਲੀ ਕੱਟ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।