26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਿੰਡ ਸਰਾਵਾਂ ਦੀ ਦਾਣਾ ਮੰਡੀ ਵਿਖੇ ਕਿਸਾਨ ਯੂਨੀਅਨਾਂ ਨੇ ਭਰਵਾਂ ਇਕੱਠ ਕੀਤਾ

ਅਜੀਤ ਡੈਸਕ 18-04-2026
ਬਰਗਾੜੀ, 17 ਅਪ੍ਰੈਲ (ਲਖਵਿੰਦਰ ਸ਼ਰਮਾ)-ਪਿੰਡ ਸਰਾਵਾਂ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਵਿਚ ਢਿੱਲ ਮੱਠ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ, ਪੰਜਾਬ ਕਿਸਾਨ ਯੂਨੀਅਨ, ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਮਜ਼ਦੂਰਾਂ ਦਾ ਭਰਵਾਂ ਇਕੱਠ ਹੋਇਆ | ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਮੰਡੀਆਂ ਵਿਚ ਤੁਰੰਤ ਖ਼ਰੀਦ ਸ਼ੁਰੂ ਕੀਤੀ ਜਾਵੇ ਅਤੇ ਹਰਿਆਣਾ ਸਰਕਾਰ ਵਾਂਗ ਖ਼ਰੀਦ ਦੇ ਮਾਪ ਦੰਡਾਂ ਵਿਚ ਛੋਟ ਦਿੱਤੀ ਜਾਵੇ | ਕਿਸਾਨ ਕਰੀਬ ਇਕ ਹਫ਼ਤੇ ਤੋਂ ਮੰਡੀਆਂ ਵਿਚ ਰੁਲ ਰਹੇ ਹਨ ਅਤੇ ਖ਼ਰੀਦ ਦਾ ਕੋਈ ਪ੍ਰਬੰਧ ਨਹੀਂ ਹੈ | ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਖ਼ਰੀਦ ਜਲਦ ਸ਼ੁਰੂ ਨਾ ਕੀਤੀ ਗਈ ਤਾਂ ਅਗਲਾ ਤਿੱਖਾ ਸੰਘਰਸ਼ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ | ਇਸ ਮੌਕੇ ਕਿਸਾਨ ਆਗੂਆਂ ਨੇ ਡੀ.ਐਮ ਨਾਲ ਫੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਭਰੋਸਾ ਦਿੱਤਾ ਕਿ ਖ਼ਰੀਦ ਜਲਦ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਕਿਸਾਨ ਆਗੂ ਮਾ. ਪੂਰਨ ਸਿੰਘ, ਦਿਲਬਾਗ ਸਿੰਘ, ਸ਼ੇਰਜੰਗ ਸਿੰਘ, ਹਾਕਮ ਸਿੰਘ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਸਾਹਿਬ ਸਿੰਘ, ਮੱਖਣ ਸਿੰਘ, ਮਨਜਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਚਾਇਤ ਵਿਕਾਸ ਸਕੱਤਰ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ 20 ਨੂੰ ਅਗਲੀ ਖ਼ਬਰ ਚੇਅਰਮੈਨ ਨਛੱਤਰ ਸਿੰਘ ਬਰਾੜ ਦੇ ਪਰਿਵਾਰ ਨੂੰ ਸਦਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।