25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਫ਼ੇਬਲ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 18-04-2026
ਕੋਟਕਪੂਰਾ, 17 ਅਪੈ੍ਰਲ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਦਾ ਦਸਵੀਂ ਜਮਾਤ (ਸੀ.ਬੀ.ਐਸ.ਈ) ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕੁਝ ਵਿਦਿਆਰਥੀਆਂ ਨੇ ਇੰਗਲਿਸ਼ ਵਿਸ਼ੇ ਵਿਚੋਂ 98 ਫ਼ੀਸਦੀ, ਪੰਜਾਬੀ ਵਿਚੋਂ 92 ਫ਼ੀਸਦੀ, ਗਣਿਤ ਵਿਚ 94 ਫ਼ੀਸਦੀ, ਸਮਾਜਿਕ ਵਿਗਿਆਨ ਵਿਚ 95 ਫ਼ੀਸਦੀ, ਸਾਇੰਸ ਵਿਚ 85 ਫ਼ੀਸਦੀ ਅਤੇ ਇਨਫੋਰਮੇਸ਼ਨ ਟੈਕਨਾਲੋਜੀ ਵਿਚ 99 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਨਿਰੰਤਰ ਲਗਨ ਅਤੇ ਮਾਪਿਆਂ ਦੇ ਅਟੁੱਟ ਸਹਿਯੋਗ ਦਾ ਨਤੀਜਾ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਪਿ੍ੰਸੀਪਲ ਸ਼ਵਿੰਦਰ ਸੇਠੀ ਨੇ ਨਤੀਜੇ 'ਤੇ ਖੁਸ਼ੀ ਪ੍ਰਗਟ ਕਰਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਦੇ ਚੇਅਰਮੈਨ ਹਰਜਿੰਦਰ ਸਿੰਘ ਨੇ ਕਿਹਾ ਕਿ ਫੇਬਲ ਪਬਲਿਕ ਸਕੂਲ ਹਮੇਸ਼ਾ ਗੁਣਵੱਤਾ ਵਾਲੀ ਸਿੱਖਿਆ ਦੇਣ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਚਮਕਦਾਰ ਬਣਾਉਣ ਲਈ ਸਦਾ ਵਚਨਬੱਧ ਰਹੇਗਾ |
ਪਿਛਲੀ ਖ਼ਬਰ ਓ. ਐਸ. ਏ. ਸਰਕਾਰੀ ਬਿ੍ਜਿੰਦਰਾ ਕਾਲਜ ਵਲੋਂ ਸਨਮਾਨ ਸਮਾਰੋਹ ਅੱਜ ਅਗਲੀ ਖ਼ਬਰ ਪੰਚਾਇਤ ਵਿਕਾਸ ਸਕੱਤਰ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।