25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਅਜੀਤ ਡੈਸਕ 18-04-2026
ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਵੀਜ਼ਨ ਐਂਡ ਏਮ ਵੈੱਲਫ਼ੇਅਰ ਸੁਸਾਇਟੀ ਵਲੋਂ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਰਿਪਬਲੀਕਨ ਪਾਰਟੀ ਆਫ਼ ਇੰਡੀਆ ਦੇ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈਕਾ ਕੇਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਹ ਸਮਾਗਮ ਸਿੱਖਿਆ ਨਾਲ ਸੰਬੰਧਿਤ ਸੀ | ਸੂਬਾ ਪ੍ਰਧਾਨ ਨੇ ਬੱਚਿਆਂ ਨੂੰ ਕੋਰਸ ਪੂਰਾ ਕਰਨ 'ਤੇ ਉਨ੍ਹਾਂ ਨੂੰ ਸਰਟੀਫ਼ਿਕੇਟ ਤੇ ਟਰਾਫ਼ੀਆਂ ਵੀ ਵੰਡੀਆਂ | ਸੂਬਾ ਪ੍ਰਧਾਨ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਬਾਬਾ ਸਾਹਿਬ ਨੇ ਆਪਣੇ ਜੀਵਨ ਵਿਚ ਸਿੱਖਿਆ ਨੂੰ ਹੀ ਮੁੱਖ ਰੱਖਿਆ ਸੀ | ਸੂਬਾ ਪ੍ਰਧਾਨ ਤੇ ਹੋਰ ਬੁਲਾਰਿਆਂ ਨੇ ਵੀ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਆ | ਇਸ ਮੌਕੇ ਵਾਈਸ ਪ੍ਰਧਾਨ ਪੰਜਾਬ ਕੁਲਵੰਤ ਸਿੰਘ ਮਾਨ ਸਿੰਘ ਵਾਲਾ, ਪੰਜਾਬ ਯੂਥ ਪ੍ਰਧਾਨ ਸਾਜਨ ਸਿਡਾਨਾ, ਵਪਾਰ ਮੰਡਲ ਪ੍ਰਧਾਨ ਬਖਤੌਰ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਤਵਿੰਦਰ ਕੁਮਾਰ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਦਾ ਸਾਬਕਾ ਵਿਦਿਆਰਥੀ ਹਰਕਮਲ ਸਿੰਘ ਗੋਲਡ ਮੈਡਲ ਜੇਤੂ ਬਣਿਆ ਅਗਲੀ ਖ਼ਬਰ ਪ੍ਰਸਿੱਧ ਕੋਚ ਜਸਵੰਤ ਰਾਏ ਸ਼ਰਮਾ ਦੀ ਮੌਤ 'ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।