25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਾਕਿਯੂ (ਕਾਦੀਆਂ) ਵਲੋਂ ਮਲੋਟ ਫੋਕਲ ਪੁਆਇੰਟਾਂ ਦਾ ਦੌਰਾ

ਅਜੀਤ ਡੈਸਕ 18-04-2026
ਮਲੋਟ, 17 ਅਪ੍ਰੈਲ (ਪਾਟਿਲ)-ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਬਾਂਮ ਦੀ ਅਗਵਾਈ ਹੇਠ ਮਲੋਟ ਦੇ ਵੱਖ-ਵੱਖ ਪਿੰਡਾਂ ਦੇ ਫੋਕਲ ਪੁਆਇੰਟਾਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਕਣਕ ਦੀ ਖ਼ਰੀਦ ਨਾ ਹੋਣ ਕਰਕੇ ਪ੍ਰੇਸ਼ਾਨ ਕਿਸਾਨਾਂ ਦਾ ਹਾਲ ਜਾਣਿਆ | ਕਿਸਾਨਾਂ ਨੇ ਆਪਣਾ ਦੁੱਖ ਜ਼ਾਹਿਰ ਕਰਦਿਆਂ ਦੱਸਿਆ ਕਿ ਲਗਪਗ 8 ਦਿਨਾਂ ਤੋਂ ਉਹ ਮੰਡੀਆਂ ਵਿਚ ਬੈਠੇ ਖ਼ਰੀਦ ਦੀ ਉਡੀਕ ਕਰ ਰਹੇ ਹਨ ਪਰ ਅਜੇ ਤੱਕ ਕੋਈ ਸੁਧਾਰ ਨਹੀਂ ਹੋਇਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਕ-ਦੋ ਦਿਨਾਂ ਵਿਚ ਖ਼ਰੀਦ ਪ੍ਰਕਿਰਿਆ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ | ਕਿਸਾਨਾਂ ਨੇ ਦੱਸਿਆ ਕਿ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ ਦੀ ਭਾਰੀ ਕਮੀ ਹੈ | ਰਾਤ ਦੇ ਸਮੇਂ ਜਰਨੇਟਰ ਦਾ ਕੋਈ ਪ੍ਰਬੰਧ ਨਹੀਂ, ਜਿਸ ਕਾਰਨ ਉਹ ਹਨੇਰੇ ਵਿਚ ਜਾਗ ਕੇ ਰਾਤਾਂ ਕੱਟਣ ਲਈ ਮਜ਼ਬੂਰ ਹਨ | ਕਈ ਥਾਵਾਂ 'ਤੇ ਪੀਣ ਵਾਲੇ ਪਾਣੀ ਤੱਕ ਦੀ ਵੀ ਕੋਈ ਢੰਗ ਦੀ ਵਿਵਸਥਾ ਨਹੀਂ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਹਰ ਰੋਜ਼ ਮੰਡੀਆਂ ਵਿਚ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇ ਅਤੇ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ | ਇਸ ਮੌਕੇ ਸ਼ਵਿੰਦਰ ਸਿੰਘ ਰੁਪਾਣਾ, ਦਰਸ਼ਨ ਸਿੰਘ ਮੁਕਤਸਰ, ਨਿਰਮਲ ਸਿੰਘ ਸੰਗੂਧੌਣ, ਰੇਸ਼ਮ ਸਿੰਘ ਸਰਾਵਾਂ ਬੋਦਲਾ, ਗੁਰਜੀਤ ਸਿੰਘ ਸਰਾਵਾਂ ਬੋਦਲਾ, ਸਾਬਕਾ ਸਰਪੰਚ ਸਰਬਜੀਤ ਸਿੰਘ, ਸਤਨਾਮ ਸਿੰਘ ਸਰਪੰਚ ਅਤੇ ਬਲਕਾਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ (ਲੜਕੇ) ਲੱਖੇਵਾਲੀ ਵਿਖੇ ਲੈਬ ਤੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਅਗਲੀ ਖ਼ਬਰ ਕਣਕ ਖ਼ਰੀਦ ਵਿਚ ਦੇਰੀ ਕਾਰਨ ਕਿਸਾਨਾਂ 'ਚ ਰੋਸ ਭਾਕਿਯੂ (ਕਾਦੀਆਂ) ਵਲੋਂ ਮਲੋਟ ਫੋਕਲ ਪੁਆਇੰਟਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।