25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੋਤਰੀ 'ਤੇ ਤਸ਼ੱਦਦ ਕਰਨ ਵਾਲੀ ਦੋਸ਼ੀ ਮਹਿਲਾ ਥਾਣੇਦਾਰ ਵਿਰੁੱਧ ਜੁਵੈਨਾਈਲ ਜਸਟਿਸ ਐਕਟ ਤਹਿਤ ਕਾਰਵਾਈ

ਅਜੀਤ ਡੈਸਕ 18-04-2026
ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਆਪਣੀ ਪੋਤਰੀ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੀ ਏ.ਐਸ.ਆਈ ਸਰਬਜੀਤ ਕੌਰ ਖ਼ਿਲਾਫ਼ ਜੁਵੈਨਾਈਲ ਜਸਟਿਸ ਐਕਟ ਦੀ ਧਾਰਾ 75 ਤਹਿਤ ਕਾਰਵਾਈ ਕਰਦਿਆਂ ਡੀਡੀਆਰ ਦਰਜ ਕਰਕੇ ਉਸ ਨੂੰ ਕਾਰਵਾਈ ਲਈ ਅਦਾਲਤ ਵਿਚ ਜੁਵੇਨਾਈਲ ਜਸਟਿਸ ਬੋਰਡ ਕੋਲ ਭੇਜ ਦਿੱਤਾ ਹੈ | ਇਸ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਤੋਂ ਬਾਅਦ ਬਾਲ ਭਲਾਈ ਕਮੇਟੀ ਨੇ ਪੂਰੇ ਘਟਨਾਕ੍ਰਮ ਦੀ ਜਾਂਚ ਕੀਤੀ ਸੀ | ਜਾਂਚ ਰਿਪੋਰਟ ਦੇ ਆਧਾਰ 'ਤੇ ਕਮੇਟੀ ਨੇ ਦੋਸ਼ੀ ਏ.ਐਸ.ਆਈ ਦੇ ਖਿਲਾਫ਼ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਇਹ ਕਦਮ ਚੁੱਕਿਆ | ਹੁਣ ਮੁਲਜ਼ਮ ਖ਼ਿਲਾਫ਼ ਜੁਵੈਨਾਈਲ ਜਸਟਿਸ ਐਕਟ ਤਹਿਤ ਕੇਸ ਦਰਜ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਥਾਣਾ ਸਦਰ ਫ਼ਰੀਦਕੋਟ 'ਚ ਤਾਇਨਾਤ ਮਹਿਲਾ ਏ. ਐਸ. ਆਈ. ਸਰਬਜੀਤ ਕੌਰ ਨੇ ਆਪਣੀ 5 ਸਾਲ ਦੀ ਪੋਤਰੀ ਦੇ ਹੱਥ-ਪੈਰ ਬੰਨ੍ਹ ਕੇ ਘਰ ਦੇ ਗੇਟ ਨਾਲ ਬੰਨ੍ਹ ਦਿੱਤਾ ਸੀ | ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ | ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਮੁਅੱਤਲ ਕਰ ਦਿੱਤਾ ਅਤੇ ਬਾਲ ਭਲਾਈ ਕਮੇਟੀ ਨੂੰ ਪੱਤਰ ਵੀ ਲਿਖਿਆ | ਇਸ ਸਬੰਧੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਉਸ ਖ਼ਿਲਾਫ਼ ਵਿਭਾਗੀ ਜਾਂਚ ਵੀ ਚੱਲ ਰਹੀ ਹੈ | ਬਾਲ ਭਲਾਈ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਜੁਵੈਨਾਈਲ ਜਸਟਿਸ ਐਕਟ ਦੀ ਧਾਰਾ 75 ਤਹਿਤ ਡੀਡੀਆਰ ਦਰਜ ਕਰਕੇ ਅਗਲੇਰੀ ਕਾਰਵਾਈ ਲਈ ਅਦਾਲਤ ਨੂੰ ਭੇਜ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਪੰਜਗਰਾਈਾ ਕਲਾਂ 'ਚ ਅੱਗ ਲੱਗਣ ਨਾਲ ਦੋ ਏਕੜ ਕਣਕ ਤੇ ਚਾਰ ਏਕੜ ਨਾੜ ਸੜਿਆ ਅਗਲੀ ਖ਼ਬਰ ਸਰਕਾਰੀ ਸਕੂਲ (ਲੜਕੇ) ਲੱਖੇਵਾਲੀ ਵਿਖੇ ਲੈਬ ਤੇ ਸਮਾਰਟ ਕਲਾਸ ਰੂਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।