25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਲੁੱਟ-ਖੋਹ ਦੀਆਂ ਵਾਰਦਾਤਾਵਾਂ ਨੂੰ ਅੰਜਾਮ ਦੇਣ ਵਾਲੇ ਪੰਜ ਸ਼ੱਕੀ ਹਥਿਆਰਾਂ ਸਮੇਤ ਕਾਬੂ

ਅਜੀਤ ਡੈਸਕ 18-04-2026
ਫ਼ਰੀਦਕੋਟ, 17 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਦਾਣਾ ਮੰਡੀ ਫ਼ਰੀਦਕੋਟ ਤੋਂ ਪੰਜ ਸ਼ੱਕੀਆਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਸ਼ੱਕੀ ਵਿਅਕਤੀ ਹਥਿਆਰਾਂ ਨਾਲ ਲੁੱਟ-ਖੋਹ ਕਰਨ ਦੇ ਆਦੀ ਹਨ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਾਦਿਕ ਚੌਂਕ, ਫ਼ਰੀਦਕੋਟ ਵਿਖੇ ਸ਼ੱਕੀ ਪੁਰਸ਼ਾਂ ਸੰਬੰਧੀ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਕੁਝ ਵਿਅਕਤੀ ਨਵੀਂ ਦਾਣਾ ਮੰਡੀ ਵਿਖੇ ਹਥਿਆਰਾਂ ਸਮੇਤ ਬੈਠੇ ਹਨ ਅਤੇ ਲੁੱਟਾਂ ਖੋਹਾਂ ਨੀਅਤ ਦੀ ਵਿਉਂਤਬੰਦੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ਜਗ੍ਹਾ 'ਤੇ ਰੇਡ ਕੀਤੀ ਗਈ ਅਤੇ ਕੁਲਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬਲਬੀਰ ਬਸਤੀ ਫ਼ਰੀਦਕੋਟ, ਸੁਖਵਿੰਦਰ ਸਿੰਘ ਉਰਫ਼ ਜੁੰਗਨੂ ਪੁੱਤਰ ਦਲਵੀਰ ਸਿੰਘ ਵਾਸੀ ਬਲਬੀਰ ਬਸਤੀ ਫ਼ਰੀਦਕੋਟ, ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਦੇਵ ਸਿੰਘ ਵਾਸੀ ਦਸਮੇਸ਼ ਨਗਰ ਫ਼ਰੀਦਕੋਟ, ਮੰਗਲ ਸਿੰਘ ਉਰਫ ਮੰਗਾ ਪੁੱਤਰ ਪਾਲ ਸਿੰਘ ਵਾਸੀ ਹਰਗੋਬਿੰਦ ਨਗਰ ਫ਼ਰੀਦਕੋਟ ਤੇ ਰਵੀ ਪੁੱਤਰ ਦਿਆਰਾਮ ਪਾਲ ਵਾਸੀ ਦਾਣਾ ਮੰਡੀ ਫ਼ਰੀਦਕੋਟ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ ਤਿੰਨ ਕਿਰਪਾਨਾਂ, ਇਕ ਬੇਸਬਾਲ ਬੈਟ ਅਤੇ ਇਕ ਕੁਹਾੜੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਇੰਟਰ-ਪ੍ਰੋਫੈਸ਼ਨਲ ਕਿ੍ਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਪੰਜਗਰਾਈਾ ਕਲਾਂ 'ਚ ਅੱਗ ਲੱਗਣ ਨਾਲ ਦੋ ਏਕੜ ਕਣਕ ਤੇ ਚਾਰ ਏਕੜ ਨਾੜ ਸੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।