18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਖੇਤਾਂ ਦੀ ਬਿਜਲੀ ਸਪਲਾਈ ਸ਼ਾਮ ਨੂੰ ਦੇਣ ਦੀ ਮੰਗ

ਅਜੀਤ ਡੈਸਕ 28-05-2026
ਸਾਦਿਕ, 27 ਮਈ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੇ ਜਨਰਲ ਸਕੱਤਰ ਦਲਜੀਤ ਸਿੰਘ ਮੁਮਾਰਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਖੇਤਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਸਵੇਰ ਦੀ ਜਗ੍ਹਾ ਸ਼ਾਮ ਨੂੰ ਦਿੱਤੀ ਜਾਵੇ ਕਿਉਂਕਿ ਸਵੇਰ ਸਮੇਂ ਬਿਜਲੀ ਆਉਣ ਨਾਲ ਕਿਸਾਨਾਂ ਵਲੋਂ ਝੋਨੇ ਦੀ ਪਨੀਰੀ ਨੂੰ ਲਗਾਏ ਜਾਂਦੇ ਪਾਣੀ ਦੇ ਦੁਪਹਿਰ ਸਮੇਂ ਤਪਣ ਨਾਲ ਝੋਨੇ ਦੀ ਪਨੀਰੀ ਸੜ ਰਹੀ ਹੈ ਜਿਸ ਨਾਲ ਜਿੱਥੇ ਪਨੀਰੀ ਦਾ ਨੁਕਸਾਨ ਹੋ ਰਿਹਾ ਹੈ ਉੱਥੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਦੀ ਵੀ ਚਿੰਤਾਂ ਸਤਾ ਰਹੀ ਹੈ | ਇਸ ਲਈ ਖੇਤਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਸ਼ਾਮ ਨੂੰ 5 ਵਜੇ ਤੋਂ 7 ਵਜੇ ਤੱਕ ਦਿੱਤੀ ਜਾਵੇ |
ਪਿਛਲੀ ਖ਼ਬਰ 15 ਜੂਨ ਤੋਂ ਪਹਿਲਾਂ ਕਿਸਾਨ ਰਜਿਸਟ੍ਰੇਸ਼ਨ ਕਰਕੇ ਉਤਸ਼ਾਹਿਤ ਰਾਸ਼ੀ ਪ੍ਰਾਪਤ ਕਰਨ ਅਗਲੀ ਖ਼ਬਰ ਗੁਰਨਾਮ ਸਿੰਘ ਪੰਜਗਰਾੲੀਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜ਼ਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।