08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੁਖਦੀਪ ਸ਼ਰਮਾ ਪੰਜਾਬ ਰਾਜ ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਅਜੀਤ ਡੈਸਕ 04-06-2026
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਕਮੇਟੀ ਦੀ ਚੋਣ ਆਬਜਰਵਰ ਅੰਮਿ੍ਤ ਗਰਗ ਅਤੇ ਸਰਬਰਿੰਦਰ ਸਿੰਘ ਚਹਿਲ ਦੀ ਨਿਗਰਾਨੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਜ਼ਿਲ੍ਹਾ ਫ਼ਰੀਦਕੋਟ ਤੋਂ ਫ਼ਾਰਮੇਸੀ ਅਫ਼ਸਰ ਸੁਖਦੀਪ ਸ਼ਰਮਾ ਨੂੰ ਸੂਬਾਈ ਪ੍ਰਧਾਨ ਬਣਾਇਆ ਗਿਆ | ਜਦਕਿ ਰੂਪ ਨਗਰ ਤੋਂ ਸੁਨੀਲ ਦੱਤ ਸ਼ਰਮਾ ਨੂੰ ਜਨਰਲ ਸਕੱਤਰ ਅਤੇ ਜਲੰਧਰ ਤੋਂ ਮੀਨਾਕਸ਼ੀ ਧੀਰ ਨੂੰ ਵਿੱਤ ਸਕੱਤਰ ਚੁਣਿਆ ਗਿਆ | ਫ਼ਰੀਦਕੋਟ ਦੇ ਜ਼ਿਲ੍ਹਾ ਸਕੱਤਰ ਰਾਜਿੰਦਰ ਅਰੋੜਾ ਨੇ ਦੱਸਿਆ ਕਿ 11 ਮੈਂਬਰੀ ਸੂਬਾ ਕਮੇਟੀ ਦੀ ਚੋਣ ਸਮੇਂ ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਸਿਹਤ ਸੰਸਥਾਂਵਾਂ ਵਿਚ ਕੰਮ ਕਰਦੇ ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੇ ਡੈਲੀਗੇਟਸ ਨੇ ਭਾਗ ਲਿਆ | ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚਹਿਲ ਨੇ ਜਥੇਬੰਦੀ ਦੇ ਨੌਜਵਾਨ ਆਗੂ ਸੁਖਦੀਪ ਸ਼ਰਮਾ ਦੇ ਸੂਬਾ ਪ੍ਰਧਾਨ ਚੁਣੇ ਜਾਣ 'ਤੇ ਮੁਬਾਰਕਬਾਦ ਦਿੰਦਿਆਂ ਉਮੀਦ ਪ੍ਰਗਟ ਕੀਤੀ ਕਿ ਨਵੀਂ ਚੁਣੀ ਗਈ ਸੂਬਾ ਕਮੇਟੀ ਮੌਜੂਦਾ ਦੌਰ ਵਿਚ ਫ਼ਾਰਮੇਸੀ ਕਿੱਤੇ ਨੂੰ ਪੇਸ਼ ਆ ਰਹੀਆਂ ਚੁਣੌਤੀਆਂ ਨਾਲ ਹੋਰ ਬਿਹਤਰ ਤਰੀਕੇ ਨਾਲ ਨਜਿੱਠੇਗੀ ਅਤੇ ਜਥੇਬੰਦੀ ਹੋਰ ਬੁਲੰਦੀਆਂ ਨੂੰ ਛੁਹੇਗੀ |
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ 'ਚੋਂ ਡਿਗਣ ਕਾਰਨ ਮੌਤ ਅਗਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਵਲੋਂ ਤਨਖਾਹ ਨਾ ਮਿਲਣ 'ਤੇ ਕਲਮ-ਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।