08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 04-06-2026

ਰਾਮਾਂ ਮੰਡੀ, 3 ਜੂਨ (ਤਰਸੇਮ ਸਿੰਗਲਾ)- ਰਾਮਾਂ ਥਾਣੇ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਮੰਗਲਵਾਰ ਨੂੰ ਦੌਰਾਨੇ ਗਸ਼ਤ ਏ.ਐਸ.ਆਈ. ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਬੰਗੀ ਰੋਡ ਤੋਂ ਇਕ ਵਿਅਕਤੀ ਅਜੈਦੀਪ ਸਿੰਘ ਵਾਸੀ ਪਿੰਡ ਸ਼ੇਰਗੜ੍ਹ ਨੂੰ ਉਸ ਸਮੇਂ ਗਿ੍ਫ਼ਤਾਰ ਕਰ ਲਏ ਜਾਣ ਦਾ ਸਮਾਚਾਰ ਹੈ, ਜਦੋਂ ਉਹ ਖੁੱਲ੍ਹੀਆਂ ਮੈਡੀਕਲ ਗੋਲੀਆਂ ਨਸ਼ੇ ਵਜੋਂ ਸਪਲਾਈ ਕਰਨ ਲਈ ਗਾਹਕ ਦੀ ਭਾਲ ਕਰ ਰਿਹਾ ਸੀ ¢ ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਪੁਲਿਸ ਪਾਰਟੀ ਵਲੋਂ ਤਲਾਸ਼ੀ ਦੌਰਾਨ ਅਜੈਦੀਪ ਸਿੰਘ ਦੇ ਕਬਜ਼ੇ ਵਿਚੋਂ 15 ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ¢ ਪੁਲਿਸ ਵਲੋਂ ਰਾਮਾਂ ਥਾਣੇ ਵਿਚ ਅਜੈਦੀਪ ਸਿੰਘ ਵਾਸੀ ਪਿੰਡ ਸ਼ੇਰਗੜ੍ਹ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ¢

ਪਿਛਲੀ ਖ਼ਬਰ ਕਾਰ ਡਿਵਾਈਡਰ ਟੱਪ ਕੇ ਅੱਗੋਂ ਆਉਂਦੇ ਟਰੱਕ 'ਚ ਵੱਜੀ, ਚਾਲਕ ਦੀ ਮੌਤ <br/> ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸੰਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।