10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਆਮ ਆਦਮੀ ਕਲੀਨਿਕਾਂ ਨੂੰ ਮਿਲੇ ਦੋ ਨਵੇਂ ਮੈਡੀਕਲ ਅਫ਼ਸਰ <br/>

ਅਜੀਤ ਡੈਸਕ 04-06-2026
ਸ੍ਰੀ ਮੁਕਤਸਰ ਸਾਹਿਬ, 3 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਡਾ. ਸੁਨੀਲ ਕੁਮਾਰ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਦੋ ਨਵੇਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਇਸ ਮੌਕੇ ਡਾ. ਯੋਗੇਸ਼ ਨੂੰ ਆਮ ਆਦਮੀ ਕਲੀਨਿਕ ਮਾਹੂਆਣਾ ਬਲਾਕ ਸੀ.ਐੱਚ.ਸੀ. ਲੰਬੀ ਅਤੇ ਡਾ. ਆਰਜ਼ੂ ਨੂੰ ਆਮ ਆਦਮੀ ਕਲੀਨਿਕ ਬਾਦੀਆਂ ਬਲਾਕ ਦੋਦਾ ਵਿਖੇ ਬਤੌਰ ਮੈਡੀਕਲ ਅਫ਼ਸਰ ਨਿਯੁਕਤੀ ਪੱਤਰ ਦਿੱਤਾ ਗਿਆ | ਨਿਯੁਕਤੀ ਪੱਤਰ ਸੌਂਪਦਿਆਂ ਸਿਵਲ ਸਰਜਨ ਡਾ. ਸੁਨੀਲ ਕੁਮਾਰ ਬਾਂਸਲ ਨੇ ਦੋਵਾਂ ਡਾਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਡਾ. ਬਾਂਸਲ ਨੇ ਡਾਕਟਰਾਂ ਨੂੰ ਆਪਣੇ ਫ਼ਰਜ਼ ਪੂਰੀ ਲਗਨ, ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਯੋਗੇਸ਼ ਅਤੇ ਡਾ. ਆਰਜ਼ੂ ਨੇ ਵਿਭਾਗ ਦਾ ਧੰਨਵਾਦ ਕਰਦਿਆਂ ਲੋਕਾਂ ਦੀ ਸੇਵਾ ਨੂੰ ਆਪਣੀ ਪਹਿਲ ਦੱਸਿਆ ਅਤੇ ਭਰੋਸਾ ਦਿੱਤਾ ਕਿ ਉਹ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ |

ਪਿਛਲੀ ਖ਼ਬਰ ਚੋਣ ਕਮਿਸ਼ਨ ਐੱਸ.ਆਈ.ਆਰ. ਲਈ ਬੀ.ਐੱਲ.ਓ. ਨੂੰ 20 ਹਜ਼ਾਰ ਮਿਹਨਤਾਨਾ ਦੇਵੇ-ਸੁੱਖੀ ਅਗਲੀ ਖ਼ਬਰ ਰਣਧੀਰ ਸਿੰਘ ਧੀਰਾ ਖੁੱਡੀਆਂ ਦੇ ਚੇਅਰਮੈਨ ਬਣਨ 'ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।