10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ

ਅਜੀਤ ਡੈਸਕ 04-06-2026
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਮੰਗਾਂ ਨੂੰ ਲੈ ਕੇ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੇ ਅੱਜ ਦੂਜੇ ਦਿਨ ਵੀ ਕਲਮਛੋੜ ਹੜਤਾਲ ਜਾਰੀ ਰੱਖੀ | ਹੜਤਾਲ ਕਾਰਨ ਸੇਵਾ ਕੇਂਦਰਾਂ ਵਿਚ ਆਮ ਲੋਕਾਂ ਦੇ ਕਈ ਕੰਮ ਪ੍ਰਭਾਵਿਤ ਹੋਏ | ਐਸੋਸੀਏਸ਼ਨ ਦੇ ਆਗੂਆਂ ਹਰਦੀਪ ਸਿੰਘ, ਅਮਨਦੀਪ ਸਿੰਘ, ਨਵਜੋਤ ਕੌਰ, ਹਰਦੀਪ ਸਿੰਘ, ਸੁਖਚੈਨ ਸਿੰਘ ਤੇ ਗੁਰਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮ ਪਿਛਲੇ ਕਰੀਬ 10 ਸਾਲਾਂ ਤੋਂ ਮਹਿਜ਼ 10 ਹਜ਼ਾਰ ਮਹੀਨਾਵਰ ਤਨਖ਼ਾਹ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵਧ ਰਹੀ ਮਹਿੰਗਾਈ ਦੇ ਦੌਰ ਵਿਚ ਇਸ ਤਨਖ਼ਾਹ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੰਟਰੈਕਟ ਤੇ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਤਨਖ਼ਾਹਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ | ਇਸ ਦੌਰਾਨ ਹੀ ਧਰਨੇ ਵਿਚ ਸ਼ਾਮਿਲ ਹੋਏ ਨੌਜਵਾਨ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਹੜਤਾਲੀ ਮੁਲਾਜ਼ਮਾਂ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਾਂਗਰਸ ਸਰਕਾਰ ਬਣਨ 'ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤਰਜ਼ੀਹ ਦੇ ਆਧਾਰ 'ਤੇ ਵਿਚਾਰਿਆ ਜਾਵੇਗਾ | ਇਸ ਦੌਰਾਨ ਹੀ ਭੀਨਾ ਬਰਾੜ ਨੇ ਕਿਹਾ ਕਿ ਜੇਕਰ 2016 ਵਿਚ ਭਰਤੀ ਸਮੇਂ ਹੀ ਬਾਦਲ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਤੌਰ 'ਤੇ ਰੱਖਦੀ ਤਾਂ ਅੱਜ ਇਹ ਦਿਨ ਨਾ ਵੇਖਣੇ ਪੈਂਦੇ | ਉਨ੍ਹਾਂ ਕਿਹਾ ਕਿ ਹੁਣ ਕੱਚੇ ਅਤੇ ਆਊਟਸੋਰਸ ਕਾਮਿਆਂ ਦੇ ਧਰਨਿਆਂ ਵਿਚ ਜਾ ਕੇ ਅਕਾਲੀ ਆਗੂ ਸਿਰਫ਼ ਸਿਆਸੀ ਰੋਟੀਆਂ ਸੇਕ ਰਹੇ ਹਨ |
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਜ਼ਮੀਨੀ ਵਿਵਾਦ : ਵਿਅਕਤੀ ਪੈਟਰੋਲ ਦੀ ਬੋਤਲ ਲੈ ਕੇ ਵਾਟਰ ਵਰਕਸ ਦੀ ਟੈਂਕੀ 'ਤੇ ਚੜਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।