10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਅਧਿਆਪਕ ਦਲ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਅਜੀਤ ਡੈਸਕ 04-06-2026
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਦਲ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਗੁਰਨੈਬ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੁਰਪ੍ਰੀਤ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰਧਾਨ, ਸੁਖਵੀਰ ਸਿੰਘ ਦਿਓਲ ਨੂੰ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੁਖਵਿੰਦਰ ਸਿੰਘ ਭੁੱਲਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ | ਬਾਕੀ ਜ਼ਿਲ੍ਹਾ ਕਮੇਟੀ ਦਾ ਗਠਨ ਜਲਦੀ ਕਮੇਟੀ ਵਲੋਂ ਕੀਤਾ ਜਾਵੇਗਾ | ਇਸ ਤੋਂ ਇਲਾਵਾ ਮੀਟਿੰਗ ਵਿਚ ਅਧਿਆਪਕਾਂ ਦੇ ਭਖਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਆਪਣੀ ਚੋਣ ਵਾਅਦੇ ਅਨੁਸਾਰ ਕੱਚੇ ਮੁਲਾਜ਼ਮਾਂ, ਆਊਟਸੋਰਸ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਅਤੇ ਸਕੀਮ ਵਰਕਰਾਂ ਨੂੰ ਤੁਰੰਤ ਪੂਰੀਆਂ ਤਨਖ਼ਾਹਾਂ ਅਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ | ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਅਰਧ ਸਰਕਾਰੀ ਅਦਾਰਿਆਂ ਵਿਚ ਖ਼ਾਲੀ ਪਈਆਂ ਹਜ਼ਾਰਾਂ ਆਸਾਮੀਆਂ 'ਤੇ ਤੁਰੰਤ ਪੂਰੀਆਂ ਤਨਖ਼ਾਹਾਂ ਅਤੇ ਭੱਤਿਆਂ ਸਮੇਤ ਭਰਤੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੇਂਦਰੀ ਪੈਟਰਨ ਅਨੁਸਾਰ ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ ਆਦਿ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ | ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ | ਜੇਕਰ ਪੰਜਾਬ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਧਿਆਪਕ ਦਲ ਪੰਜਾਬ ਜ਼ੋਰਦਾਰ ਸੰਘਰਸ਼ ਕਰੇਗਾ | ਇਸ ਮੌਕੇ ਜਸਵਿੰਦਰ ਸਿੰਘ ਮਾਨ ਚੱਕ ਗਿੱਲਜੇਵਾਲਾ, ਗੁਰਵਿੰਦਰ ਸਿੰਘ, ਜਗਦੇਵ ਸਿੰਘ, ਸਵਰਨ ਸਿੰਘ, ਅਵਤਾਰ ਸਿੰਘ, ਮੋਹਰ ਸਿੰਘ ਸੋਥਾ, ਜਗਮੋਹਨ ਸਿੰਘ, ਧੀਰਜ ਕੁਮਾਰ, ਸੰਦੀਪ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ ਉਦੇਕਰਨ, ਇਕਬਾਲ ਸਿੰਘ, ਲਖਵਿੰਦਰ ਸਿੰਘ, ਜੱਗੂ ਸਿੰਘ, ਸੰਜੀਵ ਕੁਮਾਰ, ਰਵਿੰਦਰ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਕਤ ਬਾਦਸ਼ਾਹ: ਕਾਰਪੋਰੇਟਾਂ ਦੇ ਹਵਾ 'ਚ 'ਘੋੜੇ', ਸਰਕਾਰੀ 'ਊਠ' ਦੇ ਲੱਗੇ ਗੋਡੇ ਅਗਲੀ ਖ਼ਬਰ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਵਿਭਾਗ 'ਚ ਨਵੀਂ ਭਰਤੀ ਨਹੀਂ ਹੋਈ-ਡੀ.ਟੀ.ਐੱਫ਼.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।