ਜੈਤੋ, 23 ਜੂਨ (ਗੁਰਮੀਤਪਾਲ ਰੋੜੀਕਪੂਰਾ)-ਆਲ ਇੰਡੀਆ ਯੂਥ ਕਾਂਗਰਸ ਵਲੋਂ ਕਰਵਾਈਆਂ ਗਈਆਂ ਸੰਗਠਨਾਤਮਕ ਚੋਣਾਂ ਦੇ ਨਤੀਜਿਆਂ ਵਿਚ ਨੌਜਵਾਨ ਆਗੂ ਲਖਵਿੰਦਰ ਸਿੰਘ ਬਰਾੜ ਨੂੰ ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦਾ ਵਾਈਸ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਜਿੱਤ ਨਾਲ ਇਲਾਕੇ ਦੇ ਨੌਜਵਾਨਾਂ, ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ। ਲਖਵਿੰਦਰ ਸਿੰਘ ਬਰਾੜ ਲੰਮੇ ਸਮੇਂ ਤੋਂ ਯੂਥ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਹ ਨੌਜਵਾਨਾਂ ਦੇ ਹੱਕਾਂ, ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਪਾਰਟੀ ਪ੍ਰਤੀ ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਜਨਸੇਵਾ ਨੂੰ ਦੇਖਦੇ ਹੋਏ ਵਰਕਰਾਂ ਅਤੇ ਵੋਟਰਾਂ ਨੇ ਉਨ੍ਹਾਂ ਨੂੰ ਭਾਰੀ ਸਮਰਥਨ ਦਿੱਤਾ ਸੀ। ਇਸ ਨਿਯੁਕਤੀ ਲਈ ਲਖਵਿੰਦਰ ਸਿੰਘ ਬਰਾੜ ਨੇ ਸਮੂਹ ਵੋਟਰਾਂ, ਯੂਥ ਕਾਂਗਰਸ ਦੇ ਸਾਥੀਆਂ, ਸੀਨੀਅਰ ਆਗੂਆਂ ਅਤੇ ਸ਼ੁਭਚਿੰਤਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਉਨ੍ਹਾਂ ਦੀ ਨਹੀਂ, ਸਗੋਂ ਹਰ ਉਸ ਨੌਜਵਾਨ ਦੀ ਜਿੱਤ ਹੈ ਜਿਸ ਨੇ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਫ਼ਰੀਦਕੋਟ ਜ਼ਿਲ੍ਹੇ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸੂਰਜ ਭਰਦਵਾਜ, ਸਿਕੰਦਰ ਸਿੰਘ ਮਾੜਕ, ਰਾਜਾ ਭਾਰਦਵਾਜ, ਮਨਬੀਰ ਸਿੰਘ ਬਰਾੜ ਮੱਤਾ, ਮੇਹਰ ਸਿੰਘ ਬਰਾੜ ਕਰੀਰਵਾਲੀ ਸਾਬਕਾ ਸਰਪੰਚ, ਜਸਵਿੰਦਰ ਸਿੰਘ ਸੰਮ੍ਹੀ ਰੰਧਾਵਾ ਸਾਬਕਾ ਸਰਪੰਚ ਰਾਮਗੜ੍ਹ (ਭਗਤੂਆਣਾ), ਦਵਿੰਦਰਬੀਰ ਸਿੰਘ ਬੱਬੂ ਬਰਾੜ ਮੱਤਾ, ਸਾਬਕਾ ਸਰਪੰਚ ਭਗਵੰਤ ਸਿੰਘ ਬਰਾੜ ਚੈਨਾ, ਹਰਜੀਤ ਸਿੰਘ ਬਿਸ਼ਨੰਦੀ, ਸੁਖਪਾਲ ਸਿੰਘ ਪਾਲੀ ਬਰਾੜ, ਗੁਰਲਾਲ ਸਿੰਘ ਲਾਲੀ ਬਰਾੜ ਚੈਨਾ, ਸੱਤਾ ਭਾਊ ਕਾਸਮ ਭੱਟੀ, ਕੁਲਰਾਜ ਸਿੰਘ ਭਾਊ ਕਾਸਮ ਭੱਟੀ, ਟੋਨੀ ਡੋਡ, ਡਾ. ਸਲੀਮ ਜੈਤੋ, ਗੁਰਬਾਜ਼ ਸਿੰਘ ਬਰਾੜ ਕਰੀਰਵਾਲੀ, ਹਰਭਗਵਾਨ ਸਿੰਘ ਕਰੀਰਵਾਲੀ, ਗੁਰਸੇਵਕ ਸਿੰਘ ਜੈਤੋ, ਸਵਰਨ ਸਿੰਘ ਸਰਪੰਚ, ਅੰਮ੍ਰਿਤਪਾਲ ਸਿੰਘ ਬਰਾੜ ਰੋੜੀਕਪੂਰਾ, ਨਹਿਰੂ ਬਰਾੜ ਰੋੜੀਕਪੂਰਾ, ਰਾਜਵਿੰਦਰ ਸਿੰਘ ਰਾਜ ਭੁੱਲਰ ਰੋੜੀਕਪੂਰਾ, ਗਗਨ ਧਾਲੀਵਾਲ ਰਾਮੇਆਣਾ, ਗਿਆਨ ਸਿੰਘ ਸੰਧੂ ਰਾਮੇਆਣਾ, ਸਾਬਕਾ ਸਰਪੰਚ ਸਵਰਨ ਸਿੰਘ ਕੋਠੇ ਕੇਹਰ ਸਿੰਘ ਵਾਲਾ ਆਦਿ ਨੇ ਲਖਵਿੰਦਰ ਸਿੰਘ ਬਰਾੜ ਨੂੰ ਵਧਾਈ ਦਿੱਤੀ।
ਲਖਵਿੰਦਰ ਸਿੰਘ ਬਰਾੜ ਯੂਥ ਕਾਂਗਰਸ ਫ਼ਰੀਦਕੋਟ ਦੇ ਵਾਈਸ ਪ੍ਰਧਾਨ ਬਣੇ
ਅਜੀਤ ਡੈਸਕ
24-06-2026