07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਟਿੱਲਾ ਬਾਬਾ ਫ਼ਰੀਦ ਜੀ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਹੋਏ ਨਤਮਸਤਕ

ਅਜੀਤ ਡੈਸਕ 24-06-2026


ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆ, ਵਿਧਾਇਕ ਗੁਰਦਿੱਤ ਸਿੰਘ ਸੇਖੋ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਨਤਮਸਤਕ ਹੋਏ। ਉਨ੍ਹਾਂ ਦਾ ਸਵਾਗਤ ਸਿਮਰਜੀਤ ਸਿੰਘ ਸੇਖੋਂ ਪ੍ਰਧਾਨ ਬਾਬਾ ਫ਼ਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ ਨੇ ਕੀਤਾ। ਇਸ ਮੌਕੇ ਹੈਡ ਗ੍ਰੰਥੀ ਨੇ ਹਰਦੀਪ ਸਿੰਘ ਮੁੰਡੀਆ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਜਦਕਿ ਮੈਨੇਜਰ ਨੇ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵ: ਇੰਦਰਜੀਤ ਸਿੰਘ ਖਾਲਸਾ ਵਲੋਂ ਲਿਖੀਆਂ ਬਾਬਾ ਫ਼ਰੀਦ ਸਾਹਿਬ ਦੀ ਜੀਵਨੀ ਸੰਬੰਧੀ ਕਿਤਾਬਾਂ ਭੇਟ ਕੀਤੀਆਂ।

ਪਿਛਲੀ ਖ਼ਬਰ ਸਿਹਤਮੰਦ ਖੁਰਾਕ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਲਈ ‘ਮਿਲੇਟ ਚੇਤਨਾ ਯਾਤਰਾ’ ਕੱਢੀ ਅਗਲੀ ਖ਼ਬਰ ਨਗਰ ਕੌਂਸਲ ਕੋਟਕਪੂਰਾ ’ਤੇ ‘ਆਪ’ ਦਾ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।