07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਖੇਤ ਬਚਾਓ ਮੁਹਿੰਮ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 24-06-2026


ਦੋਦਾ, 23 ਜੂਨ (ਰਵੀਪਾਲ)-ਖੇਤੀਬਾੜੀ ਵਿਭਾਗ ਬਲਾਕ ਗਿੱਦੜਬਾਹਾ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਡਾ. ਜਗਮੋਹਨ ਸਿੰਘ ਦੀ ਅਗਵਾਈ ਹੇਠ ਮੱਲਣ ਸਰਕਲ ਦੇ ਕੋਟਲੀ ਅਬਲੂ ਵਿਖੇ ਆਤਮਾ ਸਕੀਮ ਅਧੀਨ ਖੇਤ ਬਚਾਓ ਮੁਹਿੰਮ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਸਤਨਾਮ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਸਾਉਣੀ ਦੀਆਂ ਫਸਲਾਂ ਮੱਕੀ, ਮੂੰਗੀ ਅਤੇ ਖੇਤ ਦੀ ਮਿੱਟੀ ਦੀ ਪਰਖ ਕਰਵਾਉਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਨਰਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਬਾਰੇ ਦੱਸਿਆ। ਡਾ. ਮਨਿੰਦਰਦੀਪ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਅਤੇ ਨਰਮੇ ਦੀ ਫ਼ਸਲ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਡਾ. ਧਰਮਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਮੰਡੀਕਰਨ ਵਲੋਂ ਕਿਸਾਨਾਂ ਨੂੰ ਆਪਣੀ ਝੋਨੇ ਦੀ ਪੱਕੀ ਫ਼ਸਲ ਨੂੰ ਸੁੱਕਾ ਕੇ ਮੰਡੀ ’ਚ ਲਿਆਉਣ ਬਾਰੇ ਦੱਸਿਆ। ਅੰਤ ’ਚ ਬਲਾਕ ਖੇਤੀਬਾੜੀ ਅਫ਼ਸਰ ਡਾ. ਜਗਮੋਹਨ ਸਿੰਘ ਨੇ ਮਸ਼ੀਨਰੀ ਸਬਸਿਡੀ ਬਾਰੇ ਅਤੇ ਝੋਨੇ ਤੇ ਕਣਕ ਦਾ ਬੀਜ ਘਰੇ ਤਿਆਰ aaaਕਰਕੇ ਬੀਜਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਅਰਸ਼ਦੀਪ ਸਿੰਘ ਤੇ ਜਗਮੀਰ ਸਿੰਘ ਵਲੋਂ ਸਿਖਲਾਈ ਕੈਂਪ ’ਚ ਪਹੁੰਚੇ ਕਿਸਾਨਾਂ ਦੀ ਪੀ.ਐੱਮ. ਕਿਸਾਨ ਯੋਜਨਾ ਤਹਿਤ ਈ-ਕੇ.ਵਾਈ.ਸੀ. ਕੀਤੀ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ। ਇਸ ਮੌਕੇ ਹਰਪ੍ਰੀਤ ਸਿੰਘ ਫੀਲਡਮੈਨ ਵੀ ਮੌਜੂਦ ਸਨ।

ਪਿਛਲੀ ਖ਼ਬਰ ਆਈ.ਟੀ.ਆਈ. ਬਾਦਲ ਦੇ ਰਲੇਵੇਂ ਖ਼ਿਲਾਫ਼ ਮੋਮਬੱਤੀ ਮਾਰਚ ਕੱਢਿਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗਿਆਨ ਅੰਜੁਨ ਸਮਰ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।